Luke 1:36 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬੜੀ ਬੁੱਢੀ ਹੈ ਪਰ ਉਸ ਨੂੰ ਬੱਚਾ ਹੋਣ ਵਾਲਾ ਹੈ। ਉਹ ਔਰਤ, ਜਿਸ ਨੂੰ ਲੋਕ ਬਾਂਝ ਆਖਦੇ ਸਨ, ਇਸ ਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ!
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਦੇਖ, ਤੇਰੀ ਰਿਸ਼ਤੇਦਾਰ ਇਲੀਸਬਤ ਜੋ ਬਾਂਝ ਸੀ, ਆਪਣੇ ਬੁਢਾਪੇ ਵਿੱਚ ਗਰਭਵਤੀ ਹੈ । ਇਹ ਉਸ ਦਾ ਛੇਵਾਂ ਮਹੀਨਾ ਹੈ । ਉਹ ਵੀ ਇੱਕ ਪੁੱਤਰ ਨੂੰ ਜਨਮ ਦੇਵੇਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਹ ਵੀ ਸੁਣ ਤੇਰੀ ਰਿਸ਼ਤੇਦਾਰ ਏਲਿਜਾਬੇਥ, ਜੋ ਬਾਂਝ ਕਹੋਂਦੀ ਸੀ ਅਤੇ ਆਪਣੇ ਬੁੱਢੇਪੇ ਵਿੱਚ ਹੈ ਉਹ ਛੇ ਮਹੀਨਿਆਂ ਦੀ ਗਰਭਵਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਵੇਖ ਤੇਰੀ ਸਾਕ ਇਲੀਸਬਤ ਉਹ ਨੂੰ ਬੁਢੇਪੇ ਵਿੱਚ ਪੁੱਤ੍ਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਂਉਦੀ ਸੀ ਉਹ ਦਾ ਛੇਵਾਂ ਮਹੀਨਾਂ ਹੈ
Punjabi ERV
ਅਤੇ ਸੁਣ, ਤੇਰੀ ਰਿਸ਼ਤੇਦਾਰ ਇਲੀਸਬਤ ਵੀ ਗਰਭਵਤੀ ਹੈ। ਭਾਵੇਂ ਉਹ ਬਡ਼ੀ ਬੁਢੀ ਹੈ ਪਰ ਉਸਨੂੰ ਬੱਚਾ ਹੋਣ ਵਾਲਾ ਹੈ। ਇਹ ਔਰਤ, ਜਿਸਨੂੰ ਲੋਕ ਬਾਂਝ ਆਖਦੇ ਸਨ, ਇਸਨੂੰ ਗਰਭਵਤੀ ਹੋਈ ਨੂੰ ਛੇ ਮਹੀਨੇ ਹੋ ਗਏ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھ اِلیشِبَع تیری ساک۔ اوہنوں وی بُڈّھاپے وِچ پُتر ہون والا اے تے اوہ جیہڑی بانجھ اکھواؤندی سی ایہہ اوہدا چھیواں مہِینہ اے۔
Punjabi Standard Bible (Punjabi Standard Bible) 2023
ਵੇਖ, ਤੇਰੀ ਰਿਸ਼ਤੇਦਾਰ ਇਲੀਸਬਤ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਅਤੇ ਜਿਹੜੀ ਬਾਂਝ ਕਹਾਉਂਦੀ ਸੀ ਉਸ ਦਾ ਇਹ ਛੇਵਾਂ ਮਹੀਨਾ ਹੈ,