Luke 1:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚੱਲਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਰੀਅਮ ਨੇ ਕਿਹਾ, “ਮੈਂ ਪਰਮੇਸ਼ਰ ਦੀ ਦਾਸੀ ਹਾਂ, ਜਿਸ ਤਰ੍ਹਾਂ ਤੂੰ ਕਿਹਾ ਹੈ, ਮੇਰੇ ਨਾਲ ਉਸੇ ਤਰ੍ਹਾਂ ਹੋਵੇ ।” ਫਿਰ ਸਵਰਗਦੂਤ ਮਰੀਅਮ ਦੇ ਕੋਲੋਂ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮਰਿਯਮ ਨੇ ਕਿਹਾ, “ਮੈਂ ਪ੍ਰਭੂ ਦੀ ਦਾਸੀ ਹਾਂ। ਤੁਹਾਡਾ ਬਚਨ ਮੇਰੇ ਲਈ ਪੂਰਾ ਹੋਵੇ।” ਤੱਦ ਉਹ ਸਵਰਗਦੂਤ ਉਸ ਦੇ ਕੋਲੋ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੁ ਦੀ ਬਾਂਦੀ ਹਾਂ, ਮੇਰੇ ਨਾਲ ਤੇਰੇ ਆਖੇ ਅਨੁਸਾਰ ਹੋਵੇ। ਤਦ ਦੂਤ ਉਹ ਦੇ ਕੋਲੋਂ ਚੱਲਿਆ ਗਿਆ।।
Punjabi ERV
ਮਰਿਯਮ ਨੇ ਕਿਹਾ, “ਮੈਂ ਤਾਂ ਪ੍ਰਭੂ ਦੀ ਦਾਸੀ ਹਾਂ ਸੋ ਮੇਰੇ ਨਾਲ ਸਭ ਤੇਰੇ ਕਹੇ ਅਨੁਸਾਰ ਹੀ ਵਾਪਰੇ!” ਤਦ ਦੂਤ ਉਸ ਪਾਸੋਂ ਚਲਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد مریم آکھیا ویکھ مَیں خُداوند دی بندی آں۔ میرے نال تیرے آکھے دے سببّوں ہوئے تے فرِشتہ اوہدے کولوں ٹُرگیا۔
Punjabi Standard Bible (Punjabi Standard Bible) 2023
ਮਰਿਯਮ ਨੇ ਕਿਹਾ, “ਵੇਖ, ਮੈਂ ਪ੍ਰਭੂ ਦੀ ਦਾਸੀ ਹਾਂ; ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ।” ਤਦ ਸਵਰਗਦੂਤ ਉਸ ਕੋਲੋਂ ਚਲਾ ਗਿਆ।