Luke 1:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਹਾਰੂਨ ਦੇ ਖਾਨਦਾਨ ਵਿੱਚੋਂ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਦੇਸ਼ ਵਿੱਚ ਰਾਜ ਕਰਦਾ ਸੀ, ਉੱਥੇ ਜ਼ਕਰਯਾਹ ਨਾਂ ਦਾ ਇੱਕ ਪੁਰੋਹਿਤ ਸੀ । ਉਸ ਦਾ ਸੰਬੰਧ ਅਭਿਯਾਹ ਪੁਰੋਹਿਤ ਦੇ ਦਲ ਦੇ ਪੁਰੋਹਿਤਾਂ ਨਾਲ ਸੀ ਅਤੇ ਉਸ ਦੀ ਪਤਨੀ ਇਲੀਸਬਤ, ਹਾਰੂਨ ਪੁਰੋਹਿਤ ਦੀ ਕੁਲ ਵਿੱਚੋਂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਹੂਦਿਯਾ ਪ੍ਰਦੇਸ਼ ਦੇ ਰਾਜੇ ਹੇਰੋਦੇਸ ਦੇ ਰਾਜ ਵਿੱਚ ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ, ਜੋਂ ਕੀ ਅਬੀਯਾਹ ਦੇ ਜਾਜਕ ਸਮੂਹ ਤੋਂ ਸੀ; ਉਸਦੀ ਪਤਨੀ ਦਾ ਨਾਮ ਏਲਿਜਾਬੇਥ ਸੀ, ਜੋ ਹਾਰੋਨ ਦੇ ਵੰਸ਼ ਵਿੱਚੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ ਅਬੀਯਾਹ ਦੇ ਵਾਰੀ ਵਾਲਿਆਂ ਵਿੱਚੋਂ ਜ਼ਕਰਯਾਹ ਕਰਕੇ ਇੱਕ ਜਾਜਕ ਸੀ ਅਤੇ ਉਹ ਦੀ ਪਤਨੀ ਹਾਰੂਨ ਦੀਆਂ ਧੀਆਂ ਵਿੱਚੋਂ ਸੀ ਅਰ ਉਹ ਦਾ ਨਾਉਂ ਸੀ ਇਲੀਸਬਤ
Punjabi ERV
ਉਨ੍ਹਾਂ ਦਿਨਾਂ ਵਿੱਚ ਜਦੋਂ ਹੇਰੋਦੇਸ ਯਹੂਦਿਯਾ ਵਿੱਚ ਰਾਜ ਕਰਦਾ ਸੀ, ਉਥੇ ਜ਼ਕਰਯਾਹ ਨਾਉਂ ਦਾ ਇੱਕ ਜਾਜਕ ਸੀ। ਉਹ ਅਬੀਯਾਹ ਦੇ ਜਾਜਕ ਸਮੂਹ ਵਿੱਚੋਂ ਸੀ ਅਤੇ ਉਸਦੀ ਪਤਨੀ ਦਾ ਨਾਉਂ ਇਲੀਸਬਤ ਸੀ ਅਤੇ ਉਹ ਆਰੋਨ ਦੇ ਖਾਨਦਾਨ ਵਿੱਚੋਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یہُودیہ دے بادشاہ ہیرودیس دے دِناں وِچ اَبیّاہ دے فریق وِچوں زکریاہ ناں دا اِک کاہِن سی۔ تے اوہدی گھر والی ہارُون دی اولاد وِچوں سی تے اوہدا ناں اِلیشِبَع سی۔
Punjabi Standard Bible (Punjabi Standard Bible) 2023
ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਦਿਨੀਂ, ਅਬੀਯਾਹ ਦੇ ਦਲ ਵਿੱਚੋਂ ਜ਼ਕਰਯਾਹ ਨਾਮਕ ਇੱਕ ਯਾਜਕ ਸੀ ਅਤੇ ਉਸ ਦੀ ਪਤਨੀ ਹਾਰੂਨ ਦੇ ਵੰਸ਼ ਵਿੱਚੋਂ ਸੀ ਜਿਸ ਦਾ ਨਾਮ ਇਲੀਸਬਤ ਸੀ।