Luke 1:66 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕੀ ਬਣੇਂਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਵੀ ਇਹਨਾਂ ਗੱਲਾਂ ਨੂੰ ਸੁਣਦਾ ਸੀ, ਉਹ ਇਹਨਾਂ ਨੂੰ ਆਪਣੇ ਦਿਲ ਵਿੱਚ ਰੱਖ ਕੇ ਸੋਚਦਾ ਅਤੇ ਕਹਿੰਦਾ ਸੀ, “ਪਤਾ ਨਹੀਂ ਇਹ ਬੱਚਾ ਵੱਡਾ ਹੋ ਕੇ ਕੀ ਬਣੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਉੱਤੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਨ੍ਹਾਂ ਨੇ ਇਹ ਸੁਣਿਆ ਉਹ ਸਾਰੇ ਇਹ ਵਿਚਾਰ ਕਰਦੇ ਰਹੇ: “ਇਹ ਬੱਚਾ ਕਿਹੋ ਜਿਹਾ ਬਣੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਉੱਤੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਨੂੰ ਰੱਖਿਆ ਅਤੇ ਕਿਹਾ, ਭਲਾ, ਇਹ ਕਿਹੋ ਜਿਹਾ ਬਾਲਕ ਹੋਊ? ਕਿਉਂ ਦੋ ਪ੍ਰਭੁ ਦਾ ਹੱਥ ਉਹ ਦੇ ਨਾਲ ਸੀ।।
Punjabi ERV
ਸਾਰੇ ਲੋਕ ਜਿਨ੍ਹਾਂ ਨੇ ਵੀ ਅਜਿਹੀਆਂ ਗੱਲਾਂ ਸੁਣੀਆਂ ਉਹ ਹੈਰਾਨ ਹੋਏ ਅਤੇ ਪੁੱਛਿਆ, “ਇਹ ਬੱਚਾ ਕਿਵੇਂ ਦਾ ਹੋਵੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਬੱਚੇ ਦੇ ਨਾਲ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساریاں سُنن والیاں اوہناں نُوں اپنے دِلاں وِچ سوچ کے ایہہ آکھیا پئی ایہہ مُنڈا کِیویں دا ہوئے گا؟ ایس لئی پئی خُداوند دا ہتّھ اوہدے نال سی۔
Punjabi Standard Bible (Punjabi Standard Bible) 2023
ਸਭ ਸੁਣਨ ਵਾਲਿਆਂ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਮਨ ਵਿੱਚ ਰੱਖਿਆ ਅਤੇ ਕਿਹਾ, “ਇਹ ਬੱਚਾ ਕਿਹੋ ਜਿਹਾ ਹੋਵੇਗਾ?” ਕਿਉਂਕਿ ਪ੍ਰਭੂ ਦਾ ਹੱਥ ਉਸ ਉੱਤੇ ਸੀ।