Luke 10:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
‘ਅਸੀਂ ਤੁਹਾਡੇ ਨਗਰ ਦੀ ਧੂੜ, ਵੀ ਝਾੜ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
‘ਤੁਹਾਡੇ ਸ਼ਹਿਰ ਦਾ ਘੱਟਾ ਵੀ ਜੋ ਸਾਡੇ ਪੈਰਾਂ ਨੂੰ ਲੱਗ ਗਿਆ ਹੈ, ਅਸੀਂ ਤੁਹਾਡੇ ਸਾਹਮਣੇ ਝਾੜਦੇ ਹਾਂ । ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
‘ਤੁਹਾਡੇ ਸ਼ਹਿਰ ਦੀ ਧੂੜ, ਜੋ ਸਾਡੇ ਪੈਰਾਂ ਉੱਤੇ ਲੱਗੀ ਉਸ ਨੂੰ ਅਸੀਂ ਤੁਹਾਡੇ ਸਾਹਮਣੇ ਇੱਕ ਚੇਤਾਵਨੀ ਦੇ ਰੂਪ ਵਿੱਚ ਝਾੜ ਰਹੇ ਹਾਂ। ਪਰ ਜਾਣ ਲਵੋ: ਕਿ ਪਰਮੇਸ਼ਵਰ ਦਾ ਰਾਜ ਨੇੜੇ ਆ ਗਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਤੇ ਪਈ ਹੈ ਅਸੀਂ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਇਹ ਜਾਣੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ
Punjabi ERV
‘ਅਸੀਂ ਤੁਹਾਡੇ ਨਗਰ ਦੀ ਧੂਡ਼, ਵੀ ਝਾਡ਼ ਰਹੇ ਹਾਂ ਜੋ ਸਾਡੇ ਪੈਰਾਂ ਨਾਲ ਲੱਗ ਗਈ ਸੀ। ਪਰ ਇਹ ਯਾਦ ਰੱਖਣਾ ਕਿ ਜਲਦੀ ਹੀ ਪਰਮੇਸ਼ੁਰ ਦਾ ਰਾਜ ਆਉਣ ਵਾਲਾ ਹੈ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਤੁਹਾਡੇ ਨਗਰ ਦੀ ਧੂੜ ਵੀ ਜਿਹੜੀ ਸਾਡੇ ਪੈਰਾਂ ਉੱਪਰ ਪਈ ਹੈ ਤੁਹਾਡੇ ਸਾਹਮਣੇ ਝਾੜ ਸੁੱਟਦੇ ਹਾਂ ਪਰ ਤੁਸੀਂ ਇਹ ਜਾਣ ਲਵੋ ਕਿ ਪਰਮੇਸ਼ੁਰ ਦਾ ਰਾਜ ਨੇੜੇ ਆਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی تُہاڈے شہر دا گھٹّا وی جیہڑا ساڈے پیراں اُتّے پیا اے۔ اسی تُہاڈے سامھنے جھاڑ دینے آں۔ پر ایہہ جان لو پئی خُدا دی بادشاہی نیڑے آگئی اے۔
Punjabi Standard Bible (Punjabi Standard Bible) 2023
‘ਤੁਹਾਡੇ ਨਗਰ ਦੀ ਧੂੜ ਵੀ ਜੋ ਸਾਡੇ ਪੈਰਾਂ 'ਤੇ ਲੱਗੀ ਹੈ, ਅਸੀਂ ਤੁਹਾਡੇ ਸਾਹਮਣੇ ਝਾੜ ਦਿੰਦੇ ਹਾਂ; ਪਰ ਇਹ ਜਾਣ ਲਵੋ ਕਿ ਪਰਮੇਸ਼ਰ ਦਾ ਰਾਜ ਨੇੜੇ ਆ ਗਿਆ ਹੈ’।