Luke 10:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪੜ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਖ਼ੁਰਾਜ਼ੀਨ ਦੇ ਲੋਕੋ, ਹੇ ਬੈਤਸੈਦਾ ਦੇ ਲੋਕੋ, ਹਾਏ ਤੁਹਾਡੇ ਉੱਤੇ! ਕਿਉਂਕਿ ਜਿਹੜੇ ਚਮਤਕਾਰ ਤੁਹਾਡੇ ਵਿੱਚ ਕੀਤੇ ਗਏ ਹਨ, ਜੇਕਰ ਉਹ ਹੀ ਸੂਰ ਅਤੇ ਸੈਦਾ ਦੇ ਲੋਕਾਂ ਦੇ ਵਿੱਚ ਕੀਤੇ ਜਾਂਦੇ, ਤਾਂ ਉਹ ਬਹੁਤ ਸਮਾਂ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਮਲ਼ ਕੇ ਆਪਣੇ ਬੁਰੇ ਕੰਮਾਂ ਤੋਂ ਤੋਬਾ ਕਰ ਚੁੱਕੇ ਹੁੰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹਾਏ ਤੁਹਾਡੇ ਉੱਤੇ, ਕੋਰਾਜ਼ੀਨ ਦੇ ਸ਼ਹਿਰ! ਹਾਏ ਤੁਹਾਡੇ ਉੱਤੇ, ਬੈਥਸੈਦਾ ਦੇ ਸ਼ਹਿਰ! ਕਿਉਂਕਿ ਇਹ ਚਮਤਕਾਰ ਜੋ ਤੁਹਾਡੇ ਵਿੱਚ ਕੀਤੇ ਗਏ ਹਨ, ਜੇ ਇਹ ਸੋਰ ਅਤੇ ਸਿਦੋਨ ਸ਼ਹਿਰ ਵਿੱਚ ਕੀਤੇ ਜਾਂਦੇ, ਤਾਂ ਉਹਨਾਂ ਨੇ ਬਹੁਤ ਸਮਾਂ ਪਹਿਲਾਂ ਹੀ ਤੱਪੜ ਪਾ ਕੇ ਅਤੇ ਸੁਆਹ ਵਿੱਚ ਬੈਠ ਕੇ ਆਪਣੇ ਪਾਪਾਂ ਤੋਂ ਪਛਤਾਵਾ ਕਰ ਲੈਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਤੈਨੂੰ ਖੁਰਾਜ਼ੀਨ! ਹਾਇ ਤੈਨੂੰ ਬੈਤਸੈਦਾ! ਕਿਉਂਕਿ ਜਿਹੜੀਆਂ ਕਰਾਮਾਤਾਂ ਤੁਹਾਡੇ ਵਿੱਚ ਕੀਤੀਆਂ ਗਈਆਂ ਜੇ ਸੂਰ ਅਤੇ ਸੈਦਾ ਵਿੱਚ ਕੀਤੀਆਂ ਜਾਂਦੀਆਂ ਤਾਂ ਓਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੀ ਦੇ ਤੋਬਾ ਕਰ ਲੈਂਦੇ
Punjabi ERV
“ਖੁਰਾਜ਼ੀਨ ਤੇਰੇ ਤੇ ਲਾਹਨਤ, ਬੈਤਸੈਦਾ ਤੇਰੇ ਤੇ ਲਾਹਨਤ। ਮੈਂ ਤੁਹਾਡੇ ਦਰਮਿਆਨ ਬਹੁਤ ਸਾਰੇ ਕਰਿਸ਼ਮੇ ਕੀਤੇ। ਜੇ ਮੈਂ ਉਹ ਕਰਿਸ਼ਮੇ ਸੂਰ ਅਤੇ ਸੈਦਾ ਵਿੱਚ ਕੀਤੇ ਹੁੰਦੇ ਤਾਂ ਉਨ੍ਹਾਂ ਨੇ ਕਦੋਂ ਦੇ ਆਪਣੇ ਜੀਵਨ ਬਦਲ ਲਏ ਹੁੰਦੇ। ਅਤੇ ਤੱਪਡ਼ ਪਹਿਨ ਕੇ ਆਪਣੇ ਉੱਪਰ ਸੁਆਹ ਮਲ ਲੈਂਦੇ ਇਹ ਦਰਸ਼ਾਉਣ ਲਈ ਕਿ ਉਹ ਆਪਣੇ ਪਾਪਾਂ ਲਈ ਮਾਫ਼ੀ ਮੰਗਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਖੁਰਾਜ਼ੀਨ! ਹਾਏ ਬੈਤਸੈਦਾ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُرازِین افسوس تیرے اُتّے۔ بَیت صَیدا افسوس تیرے اُتّے۔ کیوں جو اوہ کراماتاں جیہڑیاں تُہاڈے وِچ وکھائیاں گِئیاں سن جے صُور تے صَیدا وِچ وکھالِیاں جاندِیاں۔ تے اوہ ترپّڑ اپنے اُتّے لے کے تے سواہ وِچ بَیہہ کے کدوں دی تَوبہ کر لَیندے۔
Punjabi Standard Bible (Punjabi Standard Bible) 2023
ਹੇ ਖ਼ੁਰਾਜੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਹਾਏ! ਕਿਉਂਕਿ ਜਿਹੜੇ ਚਮਤਕਾਰ ਤੁਹਾਡੇ ਵਿੱਚ ਕੀਤੇ ਗਏ, ਜੇ ਉਹ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਨ੍ਹਾਂ ਤੱਪੜ ਪਾ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੀ ਤੋਬਾ ਕਰ ਲਈ ਹੁੰਦੀ।