Luke 10:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸ ਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜੋ ਕੋਈ ਤੁਹਾਡੀਆਂ ਗੱਲਾਂ ਸੁਣਦਾ ਹੈ, ਉਹ ਮੇਰੀਆਂ ਗੱਲਾਂ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਰੱਦਦਾ ਹੈ, ਉਹ ਮੈਨੂੰ ਰੱਦਦਾ ਹੈ ਅਤੇ ਜੋ ਕੋਈ ਮੈਨੂੰ ਰੱਦਦਾ ਹੈ, ਉਹ ਉਸ ਨੂੰ ਰੱਦਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਿਹੜਾ ਤੁਹਾਡਾ ਉਪਦੇਸ਼ ਸੁਣਦਾ ਹੈ, ਉਹ ਮੇਰੀ ਸਿੱਖਿਆ ਸੁਣਦਾ ਹੈ; ਉਹ ਜੋ ਤੁਹਾਨੂੰ ਨਾ ਮਨਜ਼ੂਰ ਕਰਦਾ ਹੈ ਉਹ ਮੈਨੂੰ ਨਾ ਮਨਜ਼ੂਰ ਕਰਦਾ ਹੈ, ਪਰ ਉਹ ਜੋ ਮੈਨੂੰ ਨਾ ਮਨਜ਼ੂਰ ਕਰਦਾ ਹੈ ਉਹਨਾਂ ਨੂੰ ਨਾ ਮਨਜ਼ੂਰ ਕਰਦਾ ਹੈ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਜੋ ਕੋਈ ਤੁਹਾਡੀ ਸੁਣਦਾ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਰੱਦ ਕਰਦਾ ਹੈ ਉਹ ਮੈਨੂੰ ਰੱਦ ਕਰਦਾ ਹੈ ਅਰ ਜੋ ਕੋਈ ਮੈਨੂੰ ਰੱਦ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਰੱਦ ਕਰਦਾ ਹੈ ।।
Punjabi ERV
“ਜੇਕਰ ਕੋਈ ਮਨੁੱਖ ਤੁਹਡੀ ਸੁਣਦਾ ਹੈ ਤਾਂ ਜਾਣੋ ਉਹ ਮੈਨੂੰ ਹੀ ਸੁਣਦਾ ਹੈ। ਪਰ ਜੇਕਰ ਕੋਈ ਤੁਹਾਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਤਾਂ ਉਹ ਮੇਰੇ ਤੋਂ ਵੀ ਇਨਕਾਰੀ ਹੁੰਦਾ ਹੈ। ਅਤੇ ਉਹ ਜੋ ਮੈਨੂੰ ਨਾਮੰਜ਼ੂਰ ਕਰਦਾ ਹੈ ਉਸਨੂੰ ਨਾਮੰਜ਼ੂਰ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا تُہاڈی سُندا اے۔ میری سُندا اے۔ جیہڑا تُہانوں رَدّ کر دا اے اوہ مَینُوں رَدّ کر دا اے۔ تے جیہڑا مَینُوں رَدّ کر دا اے اوہ میرے گھلّن والے نُوں رَدّ کر دا اے۔
Punjabi Standard Bible (Punjabi Standard Bible) 2023
“ਜਿਹੜਾ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ; ਜਿਹੜਾ ਤੁਹਾਡਾ ਇਨਕਾਰ ਕਰਦਾ ਹੈ ਉਹ ਮੇਰਾ ਇਨਕਾਰ ਕਰਦਾ ਹੈ ਅਤੇ ਜਿਹੜਾ ਮੇਰਾ ਇਨਕਾਰ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਦਾ ਇਨਕਾਰ ਕਰਦਾ ਹੈ।”