Luke 10:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪਰਮੇਸ਼ੁਰ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੀ ਕਰਨ ਵਾਲੇ ਕਾਮੇ ਬਹੁਤ ਥੋੜ੍ਹੇ ਹਨ । ਇਸ ਲਈ ਫ਼ਸਲ ਦੇ ਮਾਲਕ ਅੱਗੇ ਪ੍ਰਾਰਥਨਾ ਕਰੋ ਕਿ ਉਹ ਆਪਣੀ ਫ਼ਸਲ ਕੱਟਣ ਦੇ ਲਈ ਹੋਰ ਕਾਮੇ ਭੇਜੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਫ਼ਸਲ ਬਹੁਤ ਹੈ, ਪਰ ਮਜ਼ਦੂਰ ਥੋੜ੍ਹੇ ਹਨ। ਇਸ ਲਈ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਇਸ ਦੀ ਵਾਢੀ ਲਈ ਮਜ਼ਦੂਰ ਨੂੰ ਭੇਜੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋੜੇ ਹਨ ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਨੂੰ ਵਾਢੇ ਘੱਲ ਦੇਵੇ
Punjabi ERV
ਉਸਨੇ ਉਨ੍ਹਾਂ ਨੂੰ ਕਿਹਾ, “ਫ਼ਸਲ ਤਾਂ ਬਹੁਤ ਹੈ ਪਰ ਵਾਢੇ ਥੋਡ਼ੇ ਹਨ, ਇਸ ਲਈ ਤੁਸੀਂ ਫ਼ਸਲ ਦੇ ਪ੍ਰਭੂ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਵਾਢੇ ਭੇਜੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਫ਼ਸਲ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ, ਇਸ ਲਈ ਤੁਸੀਂ ਖੇਤ ਦੇ ਮਾਲਕ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں آکھیا۔ پئی فصل تے بُہت اے۔ پر واڈھے تھوڑے نیں۔ ایس لئی فصل دے مالک دی مِنّت کرو۔ پئی اوہ فصل نُوں وَڈّھن لئی واڈھے گھل دیوے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਕਿਹਾ, “ਪੱਕੀ ਹੋਈ ਫ਼ਸਲ ਤਾਂ ਬਹੁਤ ਹੈ, ਪਰ ਵਾਢੇ ਥੋੜ੍ਹੇ ਹਨ; ਇਸ ਲਈ ਤੁਸੀਂ ਫ਼ਸਲ ਦੇ ਮਾਲਕ ਅੱਗੇ ਬੇਨਤੀ ਕਰੋ ਕਿ ਉਹ ਆਪਣੀ ਫ਼ਸਲ ਲਈ ਵਾਢੇ ਭੇਜ ਦੇਵੇ।