Luke 10:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪ੍ਰਸੰਨ ਨਾ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਵੀ ਖ਼ੁਸ਼ ਨਾ ਹੋਵੋ ਕਿ ਅਸ਼ੁੱਧ ਆਤਮਾਵਾਂ ਤੁਹਾਡਾ ਹੁਕਮ ਮੰਨਦੀਆਂ ਹਨ; ਪਰ ਇਸ ਲਈ ਖ਼ੁਸ਼ ਹੋਵੋ ਕਿ ਤੁਹਾਡੇ ਨਾਂ ਸਵਰਗ ਵਿੱਚ ਲਿਖੇ ਗਏ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ, ਇਹ ਤੁਹਾਡੇ ਲਈ ਖ਼ੁਸ਼ੀ ਦੀ ਗੱਲ ਨਹੀਂ ਹੋਣੀ ਚਾਹੀਦੀ ਕਿ ਭੂਤ ਤੁਹਾਡੇ ਆਦੇਸ਼ਾਂ ਦੀ ਪਾਲਣਾ ਕਰਦੇ ਹਨ ਪਰ ਇਹ ਕੀ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਇਸ ਤੋਂ ਅਨੰਦ ਨਾ ਹੋਵੋ ਕਿ ਰੂਹਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਭਈ ਤੁਹਾਡੇ ਨਾਉਂ ਸੁਰਗ ਵਿੱਚ ਲਿਖੇ ਹੋਏ ਹਨ।।
Punjabi ERV
ਪਰ ਪ੍ਰਸੰਨ ਹੋਵੋ ਕਿ ਰੂਹਾਂ ਤੁਹਾਡੀ ਆਗਿਆ ਮੰਨਦੀਆਂ ਹਨ। ਸਗੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਇਸ ਤੋਂ ਹੀ ਅਨੰਦ ਨਾ ਹੋਵੋ ਕਿ ਆਤਮਾਵਾਂ ਤੁਹਾਡੇ ਵੱਸ ਵਿੱਚ ਹਨ ਪਰ ਇਸ ਤੋਂ ਅਨੰਦ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد وی ایس اُتّے خُوش نا ہو پئی رُوحاں تُہاڈے وَس وِچ نیں پر خُوشی کرو۔ پئی تُہاڈے ناں اسمانِیں لِکھے ہوئے نیں۔
Punjabi Standard Bible (Punjabi Standard Bible) 2023
ਫਿਰ ਵੀ ਇਸ ਤੋਂ ਖੁਸ਼ ਨਾ ਹੋਵੋ ਕਿ ਦੁਸ਼ਟ ਆਤਮਾਵਾਂ ਤੁਹਾਡੇ ਅਧੀਨ ਹੋ ਜਾਂਦੀਆਂ ਹਨ, ਸਗੋਂ ਇਸ ਤੋਂ ਖੁਸ਼ ਹੋਵੋ ਕਿ ਤੁਹਾਡੇ ਨਾਮ ਸਵਰਗ ਵਿੱਚ ਲਿਖੇ ਗਏ ਹਨ।”