Luke 10:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਾਲਾਕ ਲੋਕਾਂ ਤੋਂ ਲੁਕਾਇਆ, ਪਰ ਬੱਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਸਮੇਂ ਯਿਸੂ ਨੂੰ ਪਵਿੱਤਰ ਆਤਮਾ ਨੇ ਅਨੰਦ ਨਾਲ ਭਰ ਦਿੱਤਾ । ਯਿਸੂ ਨੇ ਕਿਹਾ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਜੋ ਕੁਝ ਤੁਸੀਂ ਬੁੱਧੀਮਾਨਾਂ ਅਤੇ ਗਿਆਨੀਆਂ ਕੋਲੋਂ ਗੁਪਤ ਰੱਖਿਆ, ਉਹ ਹੀ ਸਧਾਰਨ ਲੋਕਾਂ ਉੱਤੇ ਪ੍ਰਗਟ ਕੀਤਾ ਹੈ । ਹੇ ਪਿਤਾ, ਤੁਹਾਨੂੰ ਇਹ ਹੀ ਚੰਗਾ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਯਿਸ਼ੂ ਪਵਿੱਤਰ ਆਤਮਾ ਦੀ ਖੁਸ਼ੀ ਨਾਲ ਭਰ ਕੇ, ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੁਹਾਡੀ ਵਡਿਆਈ ਕਰਦਾ ਹਾਂ ਕਿ ਤੁਸੀਂ ਇਨ੍ਹਾਂ ਸਾਰੀਆਂ ਸੱਚਾਈਆਂ ਨੂੰ ਬੁੱਧੀਮਾਨ ਅਤੇ ਗਿਆਨਵਾਨ ਤੋਂ ਲੁਕੋ ਕੇ ਰੱਖਿਆ ਅਤੇ ਉਹਨਾਂ ਨੂੰ ਨਿੱਕੇ ਬੱਚਿਆਂ ਉੱਤੇ ਪ੍ਰਗਟ ਕੀਤਾ। ਹਾਂ, ਹੇ ਪਿਤਾ, ਇਹੀ ਤੁਹਾਡੀ ਨਿਗਾਹ ਵਿੱਚ ਚੰਗਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਘੜੀ ਉਹ ਪਵਿੱਤ੍ਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੈਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਰ ਉਨ੍ਹਾਂ ਨੂੰ ਇਆਣਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੈਨੂੰ ਚੰਗਾ ਲੱਗਾ
Punjabi ERV
ਉਸੇ ਪਲ ਪਵਿੱਤਰ-ਆਤਮਾ ਨੇ ਯਿਸੂ ਨੂੰ ਖੁਸ਼ੀ ਮਹਿਸੂਸ ਕਰਵਾਈ ਤਾਂ ਯਿਸੂ ਨੇ ਆਖਿਆ, “ਹੇ ਪਿਤਾ! ਸਵਰਗ ਅਤੇ ਧਰਤੀ ਦੇ ਪ੍ਰਭੂ, ਮੈਂ ਤੇਰੀ ਉਸਤਤਿ ਕਰਦਾ ਹਾਂ। ਕਿਉਂਕਿ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਚਲਾਕ ਲੋਕਾਂ ਤੋਂ ਲੁਕਾਇਆ, ਪਰ ਬਚਿਆਂ ਨੂੰ ਪ੍ਰਕਾਸ਼ਮਾਨ ਕੀਤਾ ਹੈ। ਮੇਰੇ ਪਿਤਾ, ਤੂੰ ਇਹ ਸਭ ਇਸ ਲਈ ਕੀਤਾ ਕਿਉਂਕਿ ਤੂੰ ਅਜਿਹਾ ਕਰਕੇ ਸੱਚਮੁੱਚ ਪ੍ਰਸੰਨ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਸਮੇਂ ਉਹ ਪਵਿੱਤਰ ਆਤਮਾ ਵਿੱਚ ਬਹੁਤ ਮਗਨ ਹੋ ਕੇ ਬੋਲਿਆ, ਹੇ ਪਿਤਾ, ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੁਸੀਂ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਲੁਕਾਇਆ ਅਤੇ ਬੱਚਿਆਂ ਉੱਤੇ ਪਰਗਟ ਕੀਤਾ। ਹਾਂ, ਪਿਤਾ, ਕਿਉਂ ਜੋ ਇਹੋ ਤੁਹਾਨੂੰ ਚੰਗਾ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوسے گھڑی اوس پاک رُوح وِچ خُوش ہو کے آکھیا۔ اَے باپ اسمان تے زمین دے خُداوند مَیں تیری وڈیائی کرنا آں پئی تُوں ایہناں گلّاں نُوں عقل والیاں سیانیاں توں لُکایا۔ تے نیانیاں اُتّے اوہناں نُوں ظاہر کِیتا۔ ہاں اَے باپ ایسے طرح ای تینُوں چَنگا لگّا۔
Punjabi Standard Bible (Punjabi Standard Bible) 2023
ਉਸੇ ਘੜੀ ਉਸ ਨੇ ਪਵਿੱਤਰ ਆਤਮਾ ਵਿੱਚ ਮਗਨ ਹੋ ਕੇ ਕਿਹਾ, “ਹੇ ਪਿਤਾ, ਸਵਰਗ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਕਿ ਤੂੰ ਇਨ੍ਹਾਂ ਗੱਲਾਂ ਨੂੰ ਬੁੱਧਵਾਨਾਂ ਅਤੇ ਗਿਆਨੀਆਂ ਤੋਂ ਗੁਪਤ ਰੱਖਿਆ ਪਰ ਬੱਚਿਆਂ ਉੱਤੇ ਪਰਗਟ ਕੀਤਾ; ਹਾਂ ਪਿਤਾ, ਕਿਉਂਕਿ ਤੇਰੀ ਦ੍ਰਿਸ਼ਟੀ ਵਿੱਚ ਇਹੋ ਚੰਗਾ ਲੱਗਾ।