Luke 10:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸੱਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸੱਕੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਦੱਸਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਚਾਹਿਆ ਕਿ ਜਿਹੜੀਆਂ ਗੱਲਾਂ ਤੁਸੀਂ ਦੇਖ ਰਹੇ ਹੋ ਉਹ ਦੇਖਣ, ਪਰ ਉਹ ਦੇਖ ਨਾ ਸਕੇ ਅਤੇ ਜਿਹੜੀਆਂ ਗੱਲਾਂ ਤੁਸੀਂ ਸੁਣ ਰਹੇ ਹੋ ਸੁਣਨ ਪਰ ਉਹ ਸੁਣ ਨਾ ਸਕੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ, ਕਿ ਬਹੁਤ ਸਾਰੇ ਨਬੀ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ, ਕਿ ਜੋ ਕੁਝ ਤੁਸੀਂ ਵੇਖਦੇ ਹੋ ਉਹ ਵੀ ਵੇਖਣ ਪਰ ਉਹ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਉਹਨਾਂ ਨੇ ਨਾ ਸੁਣਿਆ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤਿਆਂ ਨਬੀਆਂ ਅਤੇ ਪਾਤਸ਼ਾਹਾਂ ਨੇ ਚਾਹ ਕੀਤੀ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।
Punjabi ERV
ਕਿਉਂਕਿ ਮੈਂ ਤੁਹਾਨੂੰ ਦੱਸਦਾ ਹਾਂ ਬਹੁਤ ਸਾਰੇ ਰਾਜੇ ਨਬੀ ਵੀ ਉਹ ਗੱਲਾਂ ਦੇਖਣੀਆਂ ਚਾਹੁੰਦੇ ਹਨ ਜੋ ਉਹ ਨਹੀਂ ਵੇਖ ਸਕੇ। ਉਹ ਉਹੀ ਸੁਨਣਾ ਚਾਹੁੰਦੇ ਹਨ ਜੋ ਤੁਸੀਂ ਸੁਣਦੇ ਹੋ। ਪਰ ਸੁਣ ਨਾ ਸਕੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਇਹ ਇੱਛਾ ਕੀਤੀ ਕਿ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖ ਸਕੇ ਅਤੇ ਜੋ ਕੁਝ ਤੁਸੀਂ ਸੁਣਦੇ ਹੋ ਸੋ ਸੁਣਨ ਪਰ ਨਾ ਸੁਣਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں تُہانوں آکھنا آں پئی بتھیرے نبیاں تے بادشاہاں چاہ کِیتی پئی جو کُجھ تُسی ویکھدے اوہ۔ سو ویکھن۔ پر نا ویکھیا۔ تاں جو کُجھ تُسی سُن دے اوہ۔ سو سُنن۔ پر نا سُنیا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਤੁਸੀਂ ਵੇਖਦੇ ਹੋ ਉਹ ਬਹੁਤ ਸਾਰੇ ਨਬੀਆਂ ਅਤੇ ਰਾਜਿਆਂ ਨੇ ਵੇਖਣਾ ਚਾਹਿਆ, ਪਰ ਨਾ ਵੇਖਿਆ ਅਤੇ ਜੋ ਤੁਸੀਂ ਸੁਣਦੇ ਹੋ ਉਹ ਸੁਣਨਾ ਚਾਹਿਆ, ਪਰ ਨਾ ਸੁਣਿਆ।”