Luke 10:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮਾ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ।’ ਅਤੇ, ‘ਆਪਣੇ ਗੁਆਂਢੀ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਵਿਵਸਥਾ ਦੇ ਸਿੱਖਿਅਕ ਨੇ ਉੱਤਰ ਦਿੱਤਾ, “ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਦਿਲ, ਸਾਰੇ ਪ੍ਰਾਣ, ਸਾਰੀ ਸਮਰੱਥਾ ਅਤੇ ਬੁੱਧ ਨਾਲ ਪਿਆਰ ਕਰ । ਇਸੇ ਤਰ੍ਹਾਂ ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸ ਆਦਮੀ ਨੇ ਉੱਤਰ ਦਿੱਤਾ, “ ‘ਤੁਸੀਂ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ, ਆਪਣੀ ਸਾਰੀ ਤਾਕਤ ਅਤੇ ਆਪਣੀ ਸਾਰੀ ਸਮਝ ਨਾਲ ਪਿਆਰ ਕਰੋ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰੋ।’ ”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਰ ਆਪਣੇ ਗੁਆਂਢੀ ਨੂੰ ਆਪਣੇ ਜਿਹਾ
Punjabi ERV
ਉਸਨੇ ਜਵਾਬ ਦਿੱਤਾ, “‘ਪ੍ਰਭੂ ਆਪਣੇ ਪਰਮੇਸ਼ੁਰ ਨੂੰ ਪੂਰੇ ਦਿਲ ਨਾਲ, ਪੂਰੇ ਆਤਮੇ ਨਾਲ, ਆਪਣੀ ਪੂਰੀ ਤਾਕਤ ਨਾਲ ਅਤੇ ਆਪਣੇ ਪੂਰੇ ਦਿਮਾਗ ਨਾਲ ਪਿਆਰ ਕਰੋ। ਅਤੇ, ‘ਦੂਜਿਆਂ ਨਾਲ ਵੀ ਇੰਝ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ।”‘
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਉੱਤਰ ਦਿੱਤਾ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوس جواب دِتّا پئی تُوں خُداوند نُوں جیہڑا تیرا خُدا اے اپنے سارے دِل تے اپنی ساری جان تے اپنے سارے زور تے اپنی ساری عقل نال پیار کر۔ تے اپنے گوانڈھی نُوں اپنے جِہیا۔
Punjabi Standard Bible (Punjabi Standard Bible) 2023
ਉਸ ਨੇ ਉੱਤਰ ਦਿੱਤਾ, “ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ, ਆਪਣੀ ਸਾਰੀ ਸ਼ਕਤੀ ਨਾਲ ਅਤੇ ਆਪਣੀ ਸਾਰੀ ਬੁੱਧੀ ਨਾਲ ਪਿਆਰ ਕਰ ਅਤੇ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।”