Luke 10:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਨੇ ਉਸ ਦੇ ਕੱਪੜੇ ਪਾੜ ਦਿੱਤੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਉਸ ਨੂੰ ਅੱਧ ਮੋਇਆ ਛੱਡ ਕੇ ਚੱਲੇ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ਇੱਕ ਆਦਮੀ ਯਰੂਸ਼ਲਮ ਸ਼ਹਿਰ ਤੋਂ ਯਰੀਹੋ ਸ਼ਹਿਰ ਨੂੰ ਜਾ ਰਿਹਾ ਸੀ । ਉਹ ਰਾਹ ਵਿੱਚ ਡਾਕੂਆਂ ਵਿੱਚ ਘਿਰ ਗਿਆ । ਡਾਕੂਆਂ ਨੇ ਉਸ ਨੂੰ ਲੁੱਟ ਲਿਆ । ਉਹਨਾਂ ਨੇ ਉਸ ਨੂੰ ਮਾਰਿਆ ਕੁੱਟਿਆ ਅਤੇ ਅੱਧਮੋਇਆ ਕਰ ਕੇ ਛੱਡ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਜਵਾਬ ਦਿੱਤਾ, “ਯੇਰੂਸ਼ਲੇਮ ਦਾ ਇੱਕ ਵਿਅਕਤੀ ਯੇਰੀਖ਼ੋ ਸ਼ਹਿਰ ਜਾ ਰਿਹਾ ਸੀ ਜਦੋਂ ਡਾਕੂਆਂ ਨੇ ਉਸ ਨੂੰ ਘੇਰ ਲਿਆ, ਉਸਦੇ ਕੱਪੜੇ ਖੋਹ ਲਏ ਅਤੇ ਕੁੱਟਮਾਰ ਕੀਤੀ ਅਤੇ ਉਸਨੂੰ ਅਪਰਾਧੀ ਹਾਲਤ ਵਿੱਚ ਛੱਡ ਕੇ ਭੱਜ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉੱਤਰ ਦਿੱਤਾ ਕਿ ਇੱਕ ਮਨੁੱਖ ਯਰੂਸ਼ਲਮ ਤੋਂ ਯਰੀਹੋ ਨੂੰ ਜਾਂਦਾ ਸੀ ਅਤੇ ਡਾਕੂਆਂ ਦੇ ਕਾਬੂ ਆ ਗਿਆ ਅਤੇ ਉਨ੍ਹਾਂ ਨੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਰ ਅਧਮੋਇਆ ਛੱਡ ਕੇ ਚਲੇ ਗਏ
Punjabi ERV
ਇਸ ਗੱਲ ਦਾ ਜਵਾਬ ਦਿੰਦਿਆਂ ਯਿਸੂ ਨੇ ਕਿਹਾ, “ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਵੱਲ ਨੂੰ ਜਾ ਰਿਹਾ ਸੀ। ਕੁਝ ਡਾਕੂਆਂ ਨੇ ਉਸਨੂੰ ਘੇਰ ਲਿਆ। ਉਨ੍ਹਾਂ ਨੇ ਉਸਦੇ ਕੱਪਡ਼ੇ ਪਾਡ਼ ਦਿੱਤੇ ਉਸਨੂੰ ਬੁਰੀ ਤਰ੍ਹਾਂ ਕੁਟਿਆ ਅਤੇ ਉਸਨੂੰ ਅਧ ਮੋਇਆ ਛੱਡਕੇ ਚਲੇ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ ਕਿ ਇੱਕ ਆਦਮੀ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰਿਆ ਅਤੇ ਉਸ ਨੂੰ ਨੰਗਾ ਕਰ ਕੇ ਮਾਰਿਆ ਅਤੇ ਅਧਮੋਇਆ ਛੱਡ ਕੇ ਚੱਲੇ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع آکھیا اِک بندہ یرُوشلیِموں یرِیحُو نُوں پیا جاندا سی تے ڈاکُوؤاں وِچ جا پیا۔ اوہناں اوہنوں ننگا کر کے مارکُٹ کِیتی تے ادھ موئیا چھڈ کے ٹُر گئے۔
Punjabi Standard Bible (Punjabi Standard Bible) 2023
ਯਿਸੂ ਨੇ ਉੱਤਰ ਦਿੱਤਾ, “ਇੱਕ ਮਨੁੱਖ ਯਰੂਸ਼ਲਮ ਤੋਂ ਯਰੀਹੋ ਨੂੰ ਜਾ ਰਿਹਾ ਸੀ ਅਤੇ ਡਾਕੂਆਂ ਨੇ ਉਸ ਨੂੰ ਘੇਰ ਲਿਆ। ਉਨ੍ਹਾਂ ਉਸ ਦੇ ਕੱਪੜੇ ਲਾਹ ਲਏ ਅਤੇ ਮਾਰਿਆ-ਕੁੱਟਿਆ ਅਤੇ ਅਧਮੋਇਆ ਛੱਡ ਕੇ ਚਲੇ ਗਏ।