Luke 10:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਸੱਬਬ ਨਾਲ ਇੱਕ ਯਹੂਦੀ ਜਾਜਕ ਉਸ ਸੜਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸੜਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਅਚਾਨਕ ਇੱਕ ਪੁਰੋਹਿਤ ਉਸ ਰਾਹ ਤੋਂ ਲੰਘਿਆ । ਪੁਰੋਹਿਤ ਨੇ ਉਸ ਅੱਧਮੋਏ ਆਦਮੀ ਨੂੰ ਦੇਖਿਆ ਪਰ ਅਣਦੇਖਿਆ ਕਰ ਕੇ ਅੱਗੇ ਲੰਘ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਤਰ੍ਹਾਂ ਹੋਇਆ ਕਿ ਇੱਕ ਜਾਜਕ ਉਸੇ ਰਸਤੇ ਜਾ ਰਿਹਾ ਸੀ। ਜਦੋਂ ਉਸਨੇ ਉਸ ਵਿਅਕਤੀ ਨੂੰ ਵੇਖਿਆ ਤਾਂ ਉਹ ਸੜਕ ਦੇ ਦੂਜੇ ਪਾਸੇ ਤੁਰਨ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਬੱਬ ਨਾਲ ਇੱਕ ਜਾਜਕ ਉਸ ਰਸਤੇ ਉਤਰਿਆ ਜਾਂਦਾ ਸੀ ਅਤੇ ਉਹ ਨੂੰ ਵੇਖ ਕੇ ਲਾਂਭੇ ਹੋ ਕੇ ਲੰਘ ਗਿਆ
Punjabi ERV
ਸਬਬ੍ਬ ਨਾਲ ਇੱਕ ਯਹੂਦੀ ਜਾਜਕ ਉਸ ਸਡ਼ਕ ਤੋਂ ਲੰਘ ਰਿਹਾ ਸੀ, ਜਿਸ ਵਕਤ ਉਸ ਜਾਜਕ ਨੇ ਉਸ ਅਧਮਰੇ ਮਨੁੱਖ ਨੂੰ ਸਡ਼ਕ ਤੇ ਪਿਆ ਵੇਖਿਆ ਤਾਂ ਉਹ ਉਸਦੀ ਮਦਦ ਕਰਨ ਲਈ ਰੁਕਿਆ ਨਹੀਂ ਸਗੋਂ ਅਗ੍ਹਾਂ, ਲੰਘ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਜੋਗ ਨਾਲ ਇੱਕ ਜਾਜਕ ਉਸ ਰਸਤੇ ਤੋਂ ਲੰਘਿਆ ਜਾਂਦਾ ਸੀ ਅਤੇ ਉਸ ਨੂੰ ਵੇਖ ਕੇ ਪਾਸਾ ਵੱਟ ਕੇ ਲੰਘ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سبّب نال اِک کاہِن اوسے راہ لگا جاندا سی تے اوہنوں ویکھ کے پریوں دی لنگھ گیا۔
Punjabi Standard Bible (Punjabi Standard Bible) 2023
ਸਬੱਬ ਨਾਲ ਇੱਕ ਯਾਜਕ ਉਸੇ ਰਸਤਿਓਂ ਲੰਘ ਰਿਹਾ ਸੀ ਅਤੇ ਉਹ ਉਸ ਨੂੰ ਵੇਖ ਕੇ ਦੂਜੇ ਪਾਸਿਓਂ ਦੀ ਹੋ ਕੇ ਅੱਗੇ ਲੰਘ ਗਿਆ।