Luke 10:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਦੇ ਨੇੜੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸ ਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸ ਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸ ਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉੱਥੇ ਜਾਕੇ ਉਸਦੀ ਟਹਿਲ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਸਾਮਰੀ ਉਸ ਕੋਲ ਗਿਆ । ਉਸ ਨੇ ਉਸ ਦੇ ਜ਼ਖ਼ਮਾਂ ਉੱਤੇ ਤੇਲ ਅਤੇ ਮੈ ਲਾਈ ਅਤੇ ਉਹਨਾਂ ਉੱਤੇ ਪੱਟੀਆਂ ਬੰਨ੍ਹੀਆਂ । ਫਿਰ ਸਾਮਰੀ ਉਸ ਨੂੰ ਆਪਣੇ ਗਧੇ ਉੱਤੇ ਚੜ੍ਹਾ ਕੇ ਇੱਕ ਸਰਾਂ ਵਿੱਚ ਲੈ ਗਿਆ । ਉੱਥੇ ਉਸ ਨੇ ਉਸ ਜ਼ਖ਼ਮੀ ਆਦਮੀ ਦੀ ਦੇਖ ਭਾਲ ਕੀਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਉਸ ਕੋਲ ਗਿਆ ਅਤੇ ਉਸ ਦੇ ਜ਼ਖਮਾਂ ਉੱਤੇ ਤੇਲ ਅਤੇ ਦਾਖਰਸ ਲਾ ਕੇ ਪੱਟੀ ਬੰਨ੍ਹ ਦਿੱਤੀ। ਫਿਰ ਉਹ ਜ਼ਖਮੀ ਵਿਅਕਤੀ ਨੂੰ ਆਪਣੇ ਗੱਧੇ ਤੇ ਬੈਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਸੇਵਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹ ਨੂੰ ਵੇਖਿਆ ਤਾਂ ਤਰਸ ਖਾ ਕੇ ਉਹ ਦੇ ਕੋਲ ਗਿਆ ਅਤੇ ਤੇਲ ਅਰ ਮੈ ਲਾ ਕੇ ਉਹ ਦੇ ਘਾਵਾਂ ਨੂੰ ਬੰਨ੍ਹਿਆ ਅਰ ਆਪਣੀ ਅਸਵਾਰੀ ਤੇ ਉਹ ਨੂੰ ਚੜ੍ਹਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਹ ਦੀ ਟਹਿਲ ਟਕੋਰ ਕੀਤੀ
Punjabi ERV
ਉਹ ਉਸਦੇ ਨੇਡ਼ੇ ਆਇਆ ਅਤੇ ਜੈਤੂਨ ਦੇ ਤੇਲ ਅਤੇ ਮੈਅ ਨਾਲ ਉਸਦੇ ਜਖਮਾਂ ਤੇ ਪੱਟੀ ਕੀਤੀ। ਉਸ ਸਾਮਰੀ ਕੋਲ ਇੱਕ ਗਧਾ ਸੀ ਉਸਨੇ ਜਖਮੀ ਮਨੁੱਖ ਨੂੰ ਉਸ ਉੱਪਰ ਬਿਠਾਇਆ ਅਤੇ ਉਸਨੂੰ ਇੱਕ ਸਰ੍ਹਾਂ ਵਿੱਚ ਲੈ ਗਿਆ ਅਤੇ ਉਥੇ ਜਾਕੇ ਉਸਦੀ ਟਹਿਲ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦੋਂ ਉਸ ਨੂੰ ਵੇਖਿਆ ਤਾਂ ਤਰਸ ਖਾ ਕੇ ਉਸ ਦੇ ਕੋਲ ਗਿਆ ਅਤੇ ਤੇਲ ਅਤੇ ਮੈਅ ਲਾ ਕੇ ਉਸ ਦੇ ਜ਼ਖਮਾਂ ਨੂੰ ਬੰਨ੍ਹਿਆ ਅਤੇ ਆਪਣੀ ਸਵਾਰੀ ਤੇ ਉਸ ਨੂੰ ਬਿਠਾ ਕੇ ਸਰਾਂ ਵਿੱਚ ਲਿਆਂਦਾ ਅਤੇ ਉਸ ਦੀ ਮਰਹਮ ਪੱਟੀ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدے کول گیا تے اوہدے زخماں نُوں تیل تے رَس پا کے بَدّھا۔ تے اپنے جنَور اُتّے بہا کے اوہنوں سَراں وِچ لے گیا تے اوہدی خبرداری کِیتی۔
Punjabi Standard Bible (Punjabi Standard Bible) 2023
ਅਤੇ ਉਸ ਦੇ ਕੋਲ ਗਿਆ ਅਤੇ ਉਸ ਦੇ ਜ਼ਖ਼ਮਾਂ 'ਤੇ ਤੇਲ ਅਤੇ ਮੈ ਡੋਲ੍ਹ ਕੇ ਪੱਟੀ ਬੰਨ੍ਹੀ। ਫਿਰ ਉਹ ਉਸ ਨੂੰ ਆਪਣੇ ਗਧੇ 'ਤੇ ਬਿਠਾ ਕੇ ਇੱਕ ਸਰਾਂ ਵਿੱਚ ਲੈ ਗਿਆ ਅਤੇ ਉਸ ਦੀ ਦੇਖ-ਭਾਲ ਕੀਤੀ।