Luke 11:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਹਰੇਕ ਜੋ ਮੰਗਦਾ ਹੈ ਉਸ ਨੂੰ ਮਿਲਦਾ ਹੈ, ਜੋ ਲੱਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹੜਾ ਮਨੁੱਖ ਦਰਵਾਜ਼ਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਇੱਕ ਜੋ ਮੰਗਦਾ ਹੈ, ਉਹ ਪ੍ਰਾਪਤ ਕਰਦਾ ਹੈ; ਜੋ ਲੱਭਦਾ ਹੈ, ਉਸ ਨੂੰ ਮਿਲਦਾ ਹੈ; ਅਤੇ ਜੋ ਖੜਕਾਉਂਦਾ ਹੈ, ਉਸ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ; ਅਤੇ ਖੋਜਣ ਵਾਲੇ ਨੂੰ ਲੱਭ ਜਾਂਦਾ ਹੈ; ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਹਰੇਕ ਜਿਹੜਾ ਮੰਗਦਾ ਹੈ ਉਹ ਲੈਂਦਾ ਹੈ ਅਤੇ ਜਿਹੜਾ ਢੂੰਡਦਾ ਹੈ ਉਹ ਨੂੰ ਲੱਭਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਹ ਦੇ ਲ਼ਈ ਖੋਲ੍ਹਿਆ ਜਾਵੇਗਾ
Punjabi ERV
ਕਿਉਂਕਿ ਹਰੇਕ ਜੋ ਮੰਗਦਾ ਹੈ ਉਸਨੂੰ ਮਿਲਦਾ ਹੈ, ਜੋ ਲਭਦਾ ਹੈ ਉਹ ਪ੍ਰਾਪਤ ਕਰਦਾ ਹੈ, ਅਤੇ ਜਿਹਡ਼ਾ ਮਨੁੱਖ ਦਰਵਾਜ਼ਾ ਖਡ਼ਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਹਰੇਕ ਜਿਹੜਾ ਮੰਗਦਾ ਹੈ, ਉਸ ਨੂੰ ਦਿੱਤਾ ਜਾਂਦਾ ਹੈ ਅਤੇ ਜਿਹੜਾ ਲੱਭਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਲਈ ਖੋਲ੍ਹਿਆ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو جیہڑا منگدا اے پا لَیندا اے۔ تے جیہڑا لَبّھدا اے۔ اوہنوں لَبّھ جاندا اے۔ تے جیہڑا کھڑکاؤندا اے۔ اوہدے واسطے کھولیا جائے گا۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਮੰਗਦਾ ਹੈ ਉਸ ਨੂੰ ਮਿਲਦਾ ਹੈ ਅਤੇ ਜਿਹੜਾ ਲੱਭਦਾ ਹੈ ਉਹ ਪਾ ਲੈਂਦਾ ਹੈ ਅਤੇ ਜਿਹੜਾ ਖੜਕਾਉਂਦਾ ਹੈ ਉਸ ਦੇ ਲਈ ਖੋਲ੍ਹਿਆ ਜਾਂਦਾ ਹੈ।