Luke 11:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਹੋਰਾਂ ਨੇ ਉਸ ਨੂੰ ਪਰੱਖਣ ਲਈ ਸਵਰਗ ਵੱਲੋਂ ਨਿਸ਼ਾਨ ਦਰਸ਼ਾਉਣ ਲਈ ਆਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਹੋਰ ਯਿਸੂ ਨੂੰ ਪਰਖਣਾ ਚਾਹੁੰਦੇ ਸਨ । ਉਹ ਚਾਹੁੰਦੇ ਸਨ ਕਿ ਯਿਸੂ ਕੋਈ ਅਦਭੁੱਤ ਕੰਮ ਕਰਨ ਜਿਸ ਤੋਂ ਇਹ ਸਿੱਧ ਹੋਵੇ ਕਿ ਪਰਮੇਸ਼ਰ ਨੇ ਉਹਨਾਂ ਨੂੰ ਭੇਜਿਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਹੋਰਾਂ ਨੇ ਯਿਸ਼ੂ ਨੂੰ ਪਰਖਣ ਲਈ ਉਹਨਾਂ ਤੋਂ ਇੱਕ ਚਿੰਨ੍ਹ ਦੀ ਮੰਗ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰਨਾਂ ਨੇ ਪਰਤਾਉਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ
Punjabi ERV
ਅਤੇ ਹੋਰਾਂ ਨੇ ਉਸਨੂੰ ਪਰੱਖਣ ਲਈ ਸਵਰਗ ਵੱਲੋਂ ਨਿਸ਼ਾਨ ਦਰਸ਼ਾਉਣ ਲਈ ਆਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਈਆਂ ਨੇ ਉਸ ਨੂੰ ਪਰਖਣ ਲਈ ਅਕਾਸ਼ ਵੱਲੋਂ ਇੱਕ ਨਿਸ਼ਾਨ ਉਸ ਤੋਂ ਮੰਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہورناں ازمایش لئی اوہدے توں اِک اسمانی نِشان منگیا۔
Punjabi Standard Bible (Punjabi Standard Bible) 2023
ਹੋਰਨਾਂ ਨੇ ਪਰਖਣ ਲਈ ਉਸ ਕੋਲੋਂ ਅਕਾਸ਼ ਤੋਂ ਇੱਕ ਚਿੰਨ੍ਹ ਮੰਗਿਆ।