Luke 11:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸ ਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲੜਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹੜਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲੜਦਾ ਹੈ, ਢਹਿ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਦੇ ਦਿਲਾਂ ਦੇ ਵਿਚਾਰ ਜਾਣ ਕੇ ਉਹਨਾਂ ਨੂੰ ਕਿਹਾ, “ਜਿਸ ਰਾਜ ਵਿੱਚ ਫੁੱਟ ਪੈ ਜਾਵੇ, ਉਹ ਬਰਬਾਦ ਹੋ ਜਾਂਦਾ ਹੈ, ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ, ਉਹ ਵੀ ਖ਼ਤਮ ਹੋ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਦੇ ਵਿਚਾਰ ਜਾਣਕੇ ਉਹਨਾਂ ਨੂੰ ਕਿਹਾ: “ਜਿਹੜੇ ਰਾਜ ਵਿੱਚ ਫੁੱਟ ਪੈ ਜਾਂਦੀ ਹੈ ਉਹ ਨਾਸ਼ ਹੋ ਜਾਂਦਾ ਹੈ ਅਤੇ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਆਪਣੇ ਆਪ ਵਿੱਚ ਵੰਡਿਆ ਜਾਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਨੇ ਉਨ੍ਹਾਂ ਦੀਆਂ ਸੋਚਾਂ ਨੂੰ ਜਾਣ ਕੇ ਉਨ੍ਹਾਂ ਨੂੰ ਆਖਿਆ ਭਈ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਸੋ ਉੱਜੜ ਜਾਂਦਾ ਹੈ ਅਤੇ ਘਰ ਘਰ ਉੱਤੇ ਡਿੱਗ ਪੈਂਦਾ ਹੈ
Punjabi ERV
ਪਰ ਯਿਸੂ ਉਨ੍ਹਾਂ ਦੇ ਮਨ ਦੀਆਂ ਜਾਣਦਾ ਸੀ ਸੋ ਉਸਨੇ ਲੋਕਾਂ ਨੂੰ ਆਖਿਆ, “ਇੱਕ ਰਾਜ, ਜੋ ਵੰਡਿਆ ਹੋਇਆ ਅਤੇ ਆਪਣੇ ਵਿਰੁੱਧ ਲਡ਼ਦਾ ਹੈ, ਨਸ਼ਟ ਹੋ ਜਾਵੇਗਾ। ਅਤੇ ਇੰਝ ਹੀ ਇੱਕ ਘਰ ਜਿਹਡ਼ਾ ਕਿ ਵੰਡਿਆ ਹੋਇਆ ਹੈ ਅਤੇ ਆਪਣੇ ਵਿਰੁੱਧ ਲਡ਼ਦਾ ਹੈ, ਢਹਿ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਦੇ ਮਨ ਦੀਆਂ ਗੱਲਾਂ ਜਾਣ ਕੇ ਉਨ੍ਹਾਂ ਨੂੰ ਆਖਿਆ ਕਿ ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ ਉਹ ਉੱਜੜ ਜਾਂਦਾ ਹੈ ਅਤੇ ਇਸੇ ਤਰ੍ਹਾਂ ਜਿਸ ਘਰ ਵਿੱਚ ਫੁੱਟ ਪੈ ਜਾਵੇ ਉਹ ਵੀ ਨਾਸ਼ ਹੋ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوس اوہناں دے خیالاں نُوں جان کے اوہناں نُوں آکھیا ہر اِک راج جِہدے وِچ پُھٹ پئے۔ برباد ہو جاندا اے۔ تے اوہ گھر جِہدے وِچ پُھٹ پئے اُجّڑ جاندا اے۔
Punjabi Standard Bible (Punjabi Standard Bible) 2023
ਪਰ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਨ੍ਹਾਂ ਨੂੰ ਕਿਹਾ, “ਜਿਸ ਰਾਜ ਵਿੱਚ ਫੁੱਟ ਪੈ ਜਾਵੇ, ਉਸ ਦਾ ਪਤਨ ਹੋ ਜਾਂਦਾ ਹੈ ਅਤੇ ਜਿਹੜਾ ਘਰ ਆਪਣੇ ਹੀ ਵਿਰੁੱਧ ਹੋ ਜਾਵੇ, ਉਹ ਨਾਸ ਹੋ ਜਾਂਦਾ ਹੈ।