Luke 11:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇਂ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਜੇਕਰ ਸ਼ੈਤਾਨ ਆਪ ਹੀ ਆਪਣਾ ਵਿਰੋਧੀ ਬਣ ਜਾਵੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ? ਤੁਸੀਂ ਕਹਿੰਦੇ ਹੋ ਮੈਂ ਬਾਲਜ਼ਬੂਲ ਦੀ ਮਦਦ ਨਾਲ ਅਸ਼ੁੱਧ ਆਤਮਾਵਾਂ ਨੂੰ ਕੱਢਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਵੇਂ ਸਥਿਰ ਰਹਿ ਸਕਦਾ ਹੈ? ਤੁਸੀਂ ਕਹਿੰਦੇ ਹੋ ਕਿ ਬੇਲਜ਼ਬੂਲ ਭੂਤਾਂ ਕੱਢਣ ਲਈ ਮੇਰੀ ਮਦਦ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਸ਼ਤਾਨ ਦੇ ਆਪਣੇ ਆਪ ਵਿੱਚ ਫੁੱਟ ਪੈ ਗਈ ਤਾਂ ਉਹ ਦਾ ਰਾਜ ਕਿੱਕੁਰ ਠਹਿਰੇਗਾ? ਤੁਸੀਂ ਤਾਂ ਆਖਦੇ ਹੋ ਭਈ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ
Punjabi ERV
ਜੇਕਰ ਸ਼ੈਤਾਨ ਆਪਸ ਵਿੱਚ ਵੰਡਿਆ ਹੋਇਆ ਹੈ ਤਾਂ ਉਨ੍ਹਾਂ ਦਾ ਰਾਜ ਕਿਵੇ ਠਹਿਰੇਗਾ? ਮੈਂ ਅਜਿਹਾ ਇਸ ਲਈ ਆਖਦਾ ਕਿਉਂਕਿ ਤੁਸੀਂ ਆਖਦੇ ਹੋ ਕਿ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਤਾਂ ਉਸ ਦਾ ਰਾਜ ਕਿਸ ਤਰ੍ਹਾਂ ਕਾਇਮ ਰਹੇਗਾ। ਤੁਸੀਂ ਆਖਦੇ ਹੋ ਕਿ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے شیطان اپنے ای برخلاف ہو جائے تے اوہدا راج کِیویں قیم رہے گا؟ کیوں جو تُسی آکھدے ہو پئی۔ مَیں بد رُوحاں نُوں بَعلزبُول دے ولّوں کڈھناں آں۔
Punjabi Standard Bible (Punjabi Standard Bible) 2023
ਜੇ ਸ਼ੈਤਾਨ ਆਪਣੇ ਹੀ ਵਿਰੁੱਧ ਹੋ ਜਾਵੇ ਤਾਂ ਉਸ ਦਾ ਰਾਜ ਕਿਵੇਂ ਕਾਇਮ ਰਹੇਗਾ? ਕਿਉਂਕਿ ਤੁਸੀਂ ਕਹਿੰਦੇ ਹੋ ਕਿ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾਵਾਂ ਨੂੰ ਕੱਢਦਾ ਹਾਂ।