Luke 11:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕੱਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕੱਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਇਹ ਸੱਚ ਹੈ ਤਾਂ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਅਸ਼ੁੱਧ ਆਤਮਾਵਾਂ ਨੂੰ ਕੱਢਦੇ ਹਨ? ਉਹ ਹੀ ਇਹ ਸਿੱਧ ਕਰਦੇ ਹਨ ਕਿ ਤੁਸੀਂ ਗ਼ਲਤ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਂ ਬੇਲਜ਼ਬੂਲ ਦੀ ਮਦਦ ਨਾਲ ਦੁਸ਼ਟ ਆਤਮਾ ਨੂੰ ਬਾਹਰ ਕੱਢਦਾ ਹਾਂ, ਤਾਂ ਤੁਹਾਡੇ ਚੇਲੇ ਉਹਨਾਂ ਨੂੰ ਕਿਵੇਂ ਬਾਹਰ ਕੱਢਦੇ ਹਨ? ਤਾਂ ਫਿਰ, ਉਹ ਤੁਹਾਡੇ ਜੱਜ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤ੍ਰ ਕਿਹ ਦੀ ਸਹਾਇਤਾ ਨਾਲ ਕੱਢਦੇ ਹਨ? ਬੱਸ, ਤੁਹਾਡਾ ਨਿਆਉਂ ਕਰਨ ਵਾਲੇ ਉਹੋ ਹੋਣਗੇ
Punjabi ERV
ਅਤੇ ਜੇਕਰ ਮੈਂ ਬਆਲ-ਜ਼ਬੂਲ ਦੀ ਸਹਾਇਤਾ ਨਾਲ ਭੂਤ ਕਢ੍ਢਦਾ ਹਾਂ ਤਾਂ ਫ਼ਿਰ ਤੁਹਾਡੇ ਚੇਲੇ ਕਿਸ ਦੀ ਸਹਾਇਤਾ ਨਾਲ ਉਨ੍ਹਾਂ ਨੂੰ ਬਾਹਰ ਕਢ੍ਢਦੇ ਹਨ? ਇਉਂ ਤੁਹਾਡੇ ਆਪਣੇ ਲੋਕ ਹੀ ਇਹ ਸਾਬਤ ਕਰ ਰਹੇ ਹਨ ਕਿ ਤੁਸੀਂ ਗਲਤ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਮੈਂ ਸ਼ੈਤਾਨ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਬਸ, ਤੁਹਾਡਾ ਨਿਆਂ ਕਰਨ ਵਾਲੇ ਉਹ ਹੀ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے مَیں بَعلزبُول دے ولّوں بد رُوحاں نُوں کڈھ نا آں تاں دسوں تُہاڈے پُتر کِدے ولّوں کڈھدے نیں؟ بس اوہ تُہاڈا نبیڑا کرن گے۔
Punjabi Standard Bible (Punjabi Standard Bible) 2023
ਜੇ ਮੈਂ ਬਆਲਜ਼ਬੂਲ ਦੀ ਸਹਾਇਤਾ ਨਾਲ ਦੁਸ਼ਟ ਆਤਮਾਵਾਂ ਨੂੰ ਕੱਢਦਾ ਹਾਂ ਤਾਂ ਤੁਹਾਡੇ ਪੁੱਤਰ ਕਿਸ ਦੀ ਸਹਾਇਤਾ ਨਾਲ ਕੱਢਦੇ ਹਨ? ਇਸ ਲਈ ਤੁਹਾਡਾ ਨਿਆਂ ਉਹੀ ਕਰਨਗੇ।