Luke 11:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਜੇਕਰ ਵੱਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸ ਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜੇਕਰ ਉਸ ਤੋਂ ਵੀ ਤਾਕਤਵਰ ਆਦਮੀ ਉਸ ਉੱਤੇ ਹਮਲਾ ਕਰ ਕੇ ਉਸ ਨੂੰ ਹਰਾ ਦਿੰਦਾ ਹੈ ਅਤੇ ਉਸ ਦੇ ਉਹ ਸਭ ਹਥਿਆਰ ਖੋਹ ਲੈਂਦਾ ਹੈ, ਜਿਹਨਾਂ ਉੱਤੇ ਉਸ ਨੂੰ ਭਰੋਸਾ ਸੀ ਤਾਂ ਉਹ ਬਹੁਤ ਤਾਕਤਵਰ ਆਦਮੀ ਉਸ ਦਾ ਮਾਲ ਲੁੱਟ ਲੈਂਦਾ ਹੈ ਅਤੇ ਆਪਣੇ ਸਾਥੀਆਂ ਨੂੰ ਵੰਡ ਦਿੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਕੋਈ ਉਸ ਤੋਂ ਵੱਧ ਤਾਕਤਵਰ ਉਸ ਉੱਤੇ ਹਮਲਾ ਕਰਦਾ ਹੈ ਅਤੇ ਕਾਬੂ ਪਾਉਂਦਾ ਹੈ, ਤਾਂ ਉਹ ਉਸ ਦੇ ਹਥਿਆਰ ਜਿਨ੍ਹਾਂ ਉੱਤੇ ਉਹ ਭਰੋਸਾ ਕਰਦਾ ਸੀ ਖੋਹ ਲੈਦਾ ਹੈ ਅਤੇ ਉਸਦੀ ਜਾਇਦਾਦ ਨੂੰ ਲੁੱਟ ਕੇ ਵੰਡ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਹ ਨੂੰ ਜਿੱਤ ਲਵੇ ਤਾਂ ਉਹ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਹ ਦਾ ਮਾਣ ਸੀ ਖੋਹ ਲੈਂਦਾ ਅਤੇ ਉਹ ਦੀ ਲੁੱਟ ਵੰਡ ਦਿੰਦਾ ਹੈ
Punjabi ERV
ਪਰ ਜੇਕਰ ਵਧੇਰੇ ਸ਼ਕਤੀਸ਼ਾਲੀ ਆਦਮੀ ਉਸਤੇ ਹਮਲਾ ਕਰਦਾ ਹੈ ਅਤੇ ਉਸਨੂੰ ਹਰਾ ਦਿੰਦਾ ਹੈ ਤਾਂ, ਜਿਨ੍ਹਾਂ ਹਥਿਆਰਾਂ ਉੱਤੇ ਉਹ ਨਿਰਭਰ ਸੀ, ਉਹ ਉਨ੍ਹਾਂ ਨੂੰ ਲੈ ਲੈਂਦਾ ਹੈ। ਅਤੇ ਦੂਜਿਆਂ ਨਾਲ ਲੁੱਟ ਦਾ ਸਮਾਨ ਵੰਡ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇਕਰ ਕੋਈ ਉਸ ਨਾਲੋਂ ਜ਼ੋਰਾਵਰ ਆਣ ਕੇ ਉਸ ਨੂੰ ਜਿੱਤ ਲਵੇ ਅਤੇ ਉਸ ਦੇ ਸਾਰੇ ਹਥਿਆਰ ਜਿਨ੍ਹਾਂ ਉੱਤੇ ਉਸ ਨੂੰ ਭਰੋਸਾ ਸੀ, ਖੋਹ ਲੈਂਦਾ ਹੈ ਅਤੇ ਉਸ ਦਾ ਮਾਲ ਲੁੱਟ ਲੈਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد اوہدے نالوں کوئی زوراور اوہدے اُتّے حملہ کر کے جِتّے۔ تے سارے ہتّھیار جِہدے اُتّے اوہدا مان سی اوہ کھوہ لَیندا اے۔ تے اوہدا مال لُٹ کے ونڈ دیندا اے۔
Punjabi Standard Bible (Punjabi Standard Bible) 2023
ਪਰ ਜਦੋਂ ਕੋਈ ਉਸ ਨਾਲੋਂ ਵੀ ਤਾਕਤਵਰ ਵਿਅਕਤੀ ਹਮਲਾ ਕਰਕੇ ਉਸ ਨੂੰ ਜਿੱਤ ਲੈਂਦਾ ਹੈ ਤਾਂ ਉਹ ਉਸ ਦੇ ਉਨ੍ਹਾਂ ਹਥਿਆਰਾਂ ਨੂੰ ਖੋਹ ਲੈਂਦਾ ਹੈ ਜਿਨ੍ਹਾਂ ਉੱਤੇ ਉਸ ਦਾ ਭਰੋਸਾ ਸੀ ਅਤੇ ਉਸ ਦਾ ਮਾਲ ਲੁੱਟ ਕੇ ਵੰਡ ਦਿੰਦਾ ਹੈ।