Luke 11:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁੱਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲੱਭਦਾ ਫ਼ਿਰਦਾ ਹੈ। ਪਰ ਜਦੋਂ ਉਸ ਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲੱਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡ ਕੇ ਆਇਆ ਸੀ ਉੱਥੇ ਹੀ ਜਾ ਰਿਹਾ ਹਾਂ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜਦੋਂ ਅਸ਼ੁੱਧ ਆਤਮਾ ਕਿਸੇ ਮਨੁੱਖ ਵਿੱਚੋਂ ਨਿਕਲ ਜਾਂਦੀ ਹੈ ਤਾਂ ਉਹ ਸੁੰਨਸਾਨ ਥਾਵਾਂ ਵਿੱਚ ਅਰਾਮ ਦੇ ਲਈ ਥਾਂ ਲੱਭਦੀ ਹੈ । ਜੇਕਰ ਉਸ ਨੂੰ ਅਰਾਮ ਵਾਲੀ ਥਾਂ ਨਹੀਂ ਮਿਲਦੀ ਤਾਂ ਉਹ ਫਿਰ ਕਹਿੰਦੀ ਹੈ, ‘ਜਿਸ ਘਰ ਵਿੱਚੋਂ ਮੈਂ ਨਿਕਲੀ ਸੀ ਮੈਂ ਉਸ ਵਿੱਚ ਹੀ ਵਾਪਸ ਚਲੀ ਜਾਵਾਂਗੀ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਜਦੋਂ ਦੁਸ਼ਟ ਆਤਮਾ ਮਨੁੱਖ ਵਿੱਚੋਂ ਨਿਕਲ ਜਾਂਦਾ ਹੈ ਤਾਂ ਉਹ ਸੁੱਕੀਆਂ ਥਾਵਾਂ ਵਿੱਚ ਆਰਾਮ ਲੱਭਦਾ ਫ਼ਿਰਦਾ ਹੈ ਪਰ ਉਸ ਨੂੰ ਨਹੀਂ ਲੱਭਦਾ। ਅਤੇ ਫਿਰ ਉਹ ਆਖਦਾ ਹੈ, ‘ਕਿ ਮੈਂ ਆਪਣੇ ਘਰ ਜਿੱਥੋ ਨਿੱਕਲਿਆ ਸੀ ਵਾਪਸ ਚਲਾ ਜਾਂਵਾਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਭਰਿਸ਼ਟ ਆਤਮਾ ਮਨੁੱਖ ਤੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਢੂੰਢਦਾ ਫਿਰਦਾ ਹੈ ਅਤੇ ਨਾ ਲੱਭ ਕੇ ਆਖਦਾ ਹੈ, ਮੈਂ ਆਪਣੇ ਘਰ ਮੁੜ ਜਾਵਾਂਗਾ ਜਿੱਥੋਂ ਨਿੱਕਲਿਆਂ ਸਾਂ
Punjabi ERV
“ਜਦੋਂ ਕੋਈ ਭ੍ਰਿਸ਼ਟ ਆਤਮਾ ਕਿਸੇ ਮਨੁੱਖ ਵਿੱਚੋਂ ਬਾਹਰ ਆਉਂਦਾ ਹੈ, ਉਹ ਸੁਕ੍ਕੀਆਂ ਥਾਵਾਂ ਵਿੱਚੋਂ ਲੰਘਦਾ ਹੋਇਆ ਅਰਾਮ ਕਰਨ ਲਈ ਜਗ੍ਹਾ ਲਭਦਾ ਫ਼ਿਰਦਾ ਹੈ। ਪਰ ਜਦੋਂ ਉਸਨੂੰ ਅਰਾਮ ਕਰਨ ਲਈ ਕੋਈ ਥਾਂ ਨਹੀਂ ਲਭਦੀ। ਤਾਂ ਉਹ ਆਖਦਾ ਹੈ, ‘ਮੈਂ ਜਿਸ ਘਰ ਨੂੰ ਛੱਡਕੇ ਆਇਆ ਸੀ ਉਥੇ ਹੀ ਜਾ ਰਿਹਾ ਹਾਂ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਅਸ਼ੁੱਧ ਆਤਮਾ ਮਨੁੱਖ ਵਿੱਚੋਂ ਨਿੱਕਲ ਗਿਆ ਹੋਵੇ ਤਾਂ ਸੁੱਕਿਆਂ ਥਾਵਾਂ ਵਿੱਚ ਅਰਾਮ ਲੱਭਦਾ ਫ਼ਿਰਦਾ ਹੈ, ਪਰ ਉਸ ਨੂੰ ਲੱਭਦਾ ਨਹੀਂ। ਫਿਰ ਉਹ ਆਖਦਾ ਹੈ ਕਿ ਮੈਂ ਆਪਣੇ ਘਰ ਜਿੱਥੋਂ ਮੈਂ ਨਿੱਕਲਿਆ ਸੀ, ਵਾਪਸ ਜਾਂਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد پلِیت رُوح بندے وِچوں نِکل دی اے۔ تے اوہ سُکّیاں تھانواں وِچ آرام لَبھّدی پِھردی اے۔ تے نا لَبّھ کے آکھ دی اے پئی مَیں اپنے گھر نُوں جِتّھوں نِکلی آں مُڑ جاواں گی۔
Punjabi Standard Bible (Punjabi Standard Bible) 2023
“ਜਦੋਂ ਭ੍ਰਿਸ਼ਟ ਆਤਮਾ ਮਨੁੱਖ ਵਿੱਚੋਂ ਨਿੱਕਲ ਜਾਂਦੀ ਹੈ ਤਾਂ ਉਹ ਸੁੱਕਿਆਂ ਥਾਵਾਂ ਵਿੱਚ ਅਰਾਮ ਭਾਲਦੀ ਫਿਰਦੀ ਹੈ, ਪਰ ਜਦੋਂ ਉਸ ਨੂੰ ਨਹੀਂ ਮਿਲਦਾ ਤਾਂ ਕਹਿੰਦੀ ਹੈ, ‘ਮੈਂ ਆਪਣੇ ਉਸੇ ਘਰ ਨੂੰ ਜਿੱਥੋਂ ਮੈਂ ਨਿੱਕਲੀ ਸੀ, ਮੁੜ ਜਾਵਾਂਗੀ’।