Luke 11:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹੜੇ ਉਸ ਨਾਲੋਂ ਵੀ ਵੱਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵੱਧ ਭੈੜੀ ਹੋ ਜਾਂਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਾਂ ਉਹ ਜਾ ਕੇ ਆਪਣੇ ਨਾਲੋਂ ਵੀ ਹੋਰ ਦੁਸ਼ਟ ਸੱਤ ਆਤਮਾਵਾਂ ਨੂੰ ਲੈ ਆਉਂਦੀ ਹੈ । ਫਿਰ ਉਹ ਉੱਥੇ ਰਹਿਣ ਲੱਗ ਪੈਂਦੀਆਂ ਹਨ । ਇਸ ਕਾਰਨ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਖ਼ਰਾਬ ਹੋ ਜਾਂਦੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹ ਜਾ ਕੇ ਆਪਣੇ ਨਾਲੋਂ ਵੱਧ ਭੈੜੀਆਂ ਸੱਤ ਹੋਰ ਆਤਮਾ ਨੂੰ ਆਪਣੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਵਿਅਕਤੀ ਵਿੱਚ ਰਹਿਣਾ ਸ਼ੁਰੂ ਕਰ ਦੇਂਦੇ ਹਨ। ਅਤੇ ਉਸ ਵਿਅਕਤੀ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਜਾ ਕੇ ਹੋਰ ਸੱਤ ਆਤਮੇ ਆਪਣੇ ਨਾਲੋਂ ਵੀ ਭੈੜੇ ਸੰਗ ਲਿਆਉਂਦਾ ਹੈ ਅਤੇ ਓਹ ਅੰਦਰ ਵੜ ਕੇ ਉੱਥੇ ਵੱਸਦੇ ਹਨ, ਤਾਂ ਉਸ ਮਨੁੱਖ ਦਾ ਪਿੱਛਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।।
Punjabi ERV
ਤਾਂ ਉਹ ਭ੍ਰਿਸ਼ਟ ਆਤਮਾ ਬਾਹਰ ਜਾਕੇ ਸੱਤ ਹੋਰ ਆਤਮਿਆਂ ਨੂੰ ਇਕੱਠਾ ਕਰਦਾ ਹੈ, ਜਿਹਡ਼ੇ ਉਸ ਨਾਲੋਂ ਵੀ ਵਧੇਰੇ ਭ੍ਰਿਸ਼ਟ ਹੁੰਦੇ ਹਨ। ਤਾਂ ਉਹ ਸਭ ਭਰਿਸ਼ਟ ਆਤਮੇ ਉਸ ਥਾਵੇਂ ਜਾਕੇ ਫ਼ਿਰ ਰਹਿਣ ਲੱਗ ਜਾਂਦੇ ਹਨ। ਇਸ ਤਰ੍ਹਾਂ ਉਸ ਮਨੁੱਖ ਦੀ ਹਾਲਤ ਪਹਿਲਾਂ ਨਾਲੋਂ ਵੀ ਵਧ ਭੈਡ਼ੀ ਹੋ ਜਾਂਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਜਾ ਕੇ ਆਪਣੇ ਨਾਲੋਂ ਸੱਤ ਹੋਰ ਬੁਰੇ ਆਤਮੇ ਨਾਲ ਲਿਆਉਂਦਾ ਹੈ ਅਤੇ ਉਹ ਉਸ ਆਦਮੀ ਵਿੱਚ ਰਹਿਣ ਲੱਗ ਪੈਂਦੇ ਹਨ ਅਤੇ ਉਸ ਆਦਮੀ ਦਾ ਬਾਅਦ ਵਾਲਾ ਹਾਲ ਪਹਿਲੇ ਨਾਲੋਂ ਬੁਰਾ ਹੁੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ جاندی تے اپنے نالوں بُریاں ہور سَتّ رُوحاں نُوں نال لیاؤندی اے۔ تے اوہ وِچ وڑ کے اوتھے وسدِیاں نیں۔ تے اوس بندے دا پِچّھلا حال پہلے نالوں بَھیڑا ہو جاندا اے۔
Punjabi Standard Bible (Punjabi Standard Bible) 2023
ਫਿਰ ਉਹ ਜਾ ਕੇ ਆਪਣੇ ਤੋਂ ਵੀ ਬੁਰੀਆਂ ਸੱਤ ਹੋਰ ਆਤਮਾਵਾਂ ਨੂੰ ਲੈ ਆਉਂਦੀ ਹੈ ਅਤੇ ਉਹ ਅੰਦਰ ਵੜ ਕੇ ਉੱਥੇ ਰਹਿੰਦੀਆਂ ਹਨ; ਤਦ ਉਸ ਮਨੁੱਖ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋ ਜਾਂਦਾ ਹੈ।”