Luke 11:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁੱਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁੱਧ ਪੀਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਇਹ ਗੱਲਾਂ ਕਹਿ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, “ਧੰਨ ਹੈ ਉਹ ਮਾਂ ਜਿਸ ਨੇ ਤੁਹਾਨੂੰ ਜਨਮ ਦਿੱਤਾ ਅਤੇ ਜਿਸ ਨੇ ਤੁਹਾਨੂੰ ਦੁੱਧ ਪਿਲਾਇਆ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਇਹ ਗੱਲਾਂ ਕਰ ਰਹੇ ਸੀ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਕਿਹਾ, “ਧੰਨ ਹੈ ਉਹ ਮਾਂ ਜਿਸਨੇ ਤੁਹਾਨੂੰ ਜਨਮ ਦਿੱਤਾ ਅਤੇ ਤੁਹਾਡਾ ਪਾਲਣ ਪੋਸ਼ਣ ਕੀਤਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਾਂ ਉਹ ਇਹ ਗੱਲਾਂ ਕਰਦਾ ਪਿਆ ਸੀ ਤਾਂ ਭੀੜ ਵਿੱਚੋਂ ਇੱਕ ਤੀਵੀਂ ਬੋਲ ਉੱਠੀ ਅਤੇ ਉਸ ਨੂੰ ਕਿਹਾ ਕਿ ਧੰਨ ਹੈ ਉਹ ਕੁੱਖ ਜਿਸ ਵਿੱਚ ਤੂੰ ਪਿਆ ਸੈਂ ਅਤੇ ਉਹ ਦੁੱਧੀਆਂ ਜਿਨ੍ਹਾਂ ਨੂੰ ਤੈਂ ਚੁੰਘਿਆ ਸੀ!
Punjabi ERV
ਜਦੋਂ ਯਿਸੂ ਨੇ ਇਹ ਸਾਰੀਆਂ ਗੱਲਾਂ ਆਖੀਆਂ ਤਾਂ ਭੀਡ਼ ਵਿੱਚੋਂ ਇੱਕ ਔਰਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਧੰਨ ਹੈ ਉਹ ਮਾਂ ਜਿਸਦੀ ਕੁਖੋਂ ਤੂੰ ਜਨਮ ਲਿਆ ਤੇ ਜਿਸਦਾ ਤੂੰ ਦੁਧ ਪੀਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਹੋਇਆ ਕਿ ਜਦ ਯਿਸੂ ਇਹ ਗੱਲਾਂ ਕਰ ਰਹੇ ਸਨ ਤਾਂ ਭੀੜ ਵਿੱਚੋਂ ਇੱਕ ਔਰਤ ਨੇ ਪੁਕਾਰ ਕੇ ਕਿਹਾ, ਕਿ ਧੰਨ ਹੈ ਉਹ ਮਾਂ ਜਿਸ ਨੇ ਤੈਨੂੰ ਜਨਮ ਦਿੱਤਾ ਅਤੇ ਉਹ ਛਾਤੀਆਂ ਜਿਨ੍ਹਾਂ ਨੇ ਤੈਨੂੰ ਚੁੰਘਾਇਆ ਹੈ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ ایہہ گلّاں پیا کر دا سی تے اینج ہویا۔ پئی اِک زنانی نے بِھیڑ وِچوں اُچّی اُچّی اوہنوں آکھیا دھنّ اے اوہ کُکھ جِہدے وِچ تُوں رِہئیا۔ تے اوہ چھاتی جیہڑی تُوں چُنگھی۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਹਿ ਰਿਹਾ ਸੀ ਤਾਂ ਭੀੜ ਵਿੱਚੋਂ ਕਿਸੇ ਔਰਤ ਨੇ ਉੱਚੀ ਅਵਾਜ਼ ਵਿੱਚ ਕਿਹਾ, “ਧੰਨ ਹੈ ਉਹ ਕੁੱਖ ਜਿਸ ਵਿੱਚ ਤੂੰ ਪਿਆ ਅਤੇ ਉਹ ਛਾਤੀਆਂ ਜਿਨ੍ਹਾਂ ਨੂੰ ਤੂੰ ਚੁੰਘਿਆ।”