Luke 11:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਸ ਦੇ ਕੋਲ ਬਹੁਤ ਲੋਕੀ ਇਕੱਠੇ ਹੁੰਦੇ ਗਏ ਤਾਂ ਉਸ ਨੇ ਆਖਿਆ, “ਇਹ ਭ੍ਰਿਸ਼ਟ ਪੀੜ੍ਹੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਦੇ ਕੋਲ ਹੋਰ ਜ਼ਿਆਦਾ ਭੀੜ ਇਕੱਠੀ ਹੋ ਰਹੀ ਸੀ । ਉਹਨਾਂ ਨੇ ਕਿਹਾ, “ਇਸ ਪੀੜ੍ਹੀ ਦੇ ਲੋਕ ਕਿੰਨੇ ਬੁਰੇ ਹਨ । ਇਹ ਚਿੰਨ੍ਹ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ । ਇਹਨਾਂ ਲੋਕਾਂ ਨੂੰ ਯੋਨਾਹ ਨਬੀ ਦੇ ਚਿੰਨ੍ਹ ਤੋਂ ਸਿਵਾਏ, ਹੋਰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਹੀ ਭੀੜ ਵੱਧਦੀ ਗਈ ਯਿਸ਼ੂ ਨੇ ਕਿਹਾ, “ਇਹ ਦੁਸ਼ਟ ਪੀੜ੍ਹੀ ਹੈ। ਇਹ ਚਿੰਨ੍ਹ ਦੀ ਮੰਗ ਕਰਦੇ ਹਨ, ਪਰ ਯੋਨਾਹ ਨਬੀ ਦੇ ਚਿੰਨ੍ਹ ਤੋਂ ਬਿਨ੍ਹਾਂ ਇਨ੍ਹਾਂ ਨੂੰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਬਹੁਤ ਲੋਕ ਉਹ ਦੇ ਕੋਲ ਇੱਕਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਜੋ ਇਹ ਪੀਹੜੀ ਬੁਰੀ ਪੀਹੜੀ ਹੈ। ਇਹ ਨਿਸ਼ਾਨ ਚਾਹੁੰਦੀ ਹੈ ਪਰ ਯੂਨਾਹ ਦੇ ਨਿਸ਼ਾਨ ਬਿਨਾ ਕੋਈ ਨਿਸ਼ਾਨ ਉਸ ਨੂੰ ਦਿੱਤਾ ਨਾ ਜਾਵੇਗਾ
Punjabi ERV
ਜਦੋਂ ਉਸਦੇ ਕੋਲ ਬਹੁਤ ਲੋਕੀ ਇਕਠ੍ਠੇ ਹੁੰਦੇ ਗਏ ਤਾਂ ਉਸਨੇ ਆਖਿਆ, “ਇਹ ਭ੍ਰਿਸ਼ਟ ਪੀਢ਼ੀ ਹੈ, ਇਹ ਪਰਮੇਸ਼ੁਰ ਦੇ ਸਬੂਤ ਵਜੋਂ ਕਰਿਸ਼ਮੇ ਜਾਂ ਨਿਸ਼ਾਨ ਚਾਹੰਦੀ ਹੈ। ਪਰ ਉਨ੍ਹਾਂ ਨੂੰ ਸਬੂਤ ਵਜੋਂ ਕੋਈ ਕਰਿਸ਼ਮਾ ਨਹੀਂ ਵਿਖਾਇਆ ਜਾਵੇਗਾ ਸਿਵਾਇ ਯੂਨਾਹ ਦੇ ਕਰਿਸ਼ਮੇ ਤੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬਹੁਤ ਲੋਕ ਉਸ ਦੇ ਕੋਲ ਇਕੱਠੇ ਹੁੰਦੇ ਜਾਂਦੇ ਸਨ ਤਾਂ ਉਹ ਕਹਿਣ ਲੱਗਾ ਕਿ ਇਸ ਪੀੜ੍ਹੀ ਦੇ ਲੋਕ ਕਿੰਨ੍ਹੇ ਬੁਰੇ ਹਨ। ਇਹ ਨਿਸ਼ਾਨ ਦੇ ਰੂਪ ਵਿੱਚ ਕੋਈ ਚਮਤਕਾਰ ਦੇਖਣਾ ਚਾਹੁੰਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਯੂਨਾਹ ਦੇ ਨਿਸ਼ਾਨ ਬਿਨ੍ਹਾਂ ਕੋਈ ਹੋਰ ਨਿਸ਼ਾਨ ਇਨ੍ਹਾਂ ਨੂੰ ਦਿੱਤਾ ਨਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد بِھیڑ اوہدے کول جمع پئی ہوندی سی اوہ آکھن لگّا پئی ایس زمانے دے لوک بُرے نیں اوہ نِشان لبّھدے نیں پر یُوناہ دے نِشان دے سِوا ہور کوئی نِشان اوہناں نُوں دِتّا نا جائے گا۔
Punjabi Standard Bible (Punjabi Standard Bible) 2023
ਜਦੋਂ ਭੀੜ ਵਧਦੀ ਜਾਂਦੀ ਸੀ ਤਾਂ ਉਹ ਕਹਿਣ ਲੱਗਾ, “ਇਹ ਪੀੜ੍ਹੀ ਇੱਕ ਬੁਰੀ ਪੀੜ੍ਹੀ ਹੈ; ਇਹ ਚਿੰਨ੍ਹ ਭਾਲਦੀ ਹੈ, ਪਰ ਇਸ ਨੂੰ ਯੂਨਾਹ ਦੇ ਚਿੰਨ੍ਹ ਤੋਂ ਇਲਾਵਾ ਹੋਰ ਕੋਈ ਚਿੰਨ੍ਹ ਨਹੀਂ ਦਿੱਤਾ ਜਾਵੇਗਾ।