Luke 11:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੀ ਅੱਖ ਤੇਰੇ ਸਰੀਰ ਦਾ ਚਾਨਣ ਹੈ, ਇਸ ਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸਰੀਰ ਵੀ ਹਨੇਰੇ ਨਾਲ ਭਰਪੂਰ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ । ਜੇਕਰ ਤੇਰੀ ਅੱਖ ਠੀਕ ਹੈ ਤਾਂ ਤੇਰਾ ਸਾਰਾ ਸਰੀਰ ਪ੍ਰਕਾਸ਼ਵਾਨ ਹੈ; ਪਰ ਜੇਕਰ ਤੇਰੀ ਅੱਖ ਖ਼ਰਾਬ ਹੈ ਤਾਂ ਤੇਰਾ ਸਰੀਰ ਹਨੇਰਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੇ ਸਰੀਰ ਦਾ ਦੀਵਾ ਤੁਹਾਡੀ ਅੱਖ ਹੈ। ਜੇ ਤੁਹਾਡੀਆਂ ਅੱਖਾਂ ਤੰਦਰੁਸਤ ਹਨ ਤਾਂ ਤੁਹਾਡੇ ਸਰੀਰ ਵਿੱਚ ਚਾਨਣ ਹੋਵੇਗਾ, ਪਰ ਜੇ ਤੁਹਾਡੀ ਅੱਖਾਂ ਬਿਮਾਰ ਹਨ ਤਾਂ ਤੁਹਾਡੇ ਪੂਰੇ ਸਰੀਰ ਵਿੱਚ ਵੀ ਹਨੇਰਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਸਰੀਰ ਦਾ ਦੀਵਾ ਤੇਰਾ ਨੇਤਰ ਹੈ। ਜਾਂ ਤੇਰਾ ਨੇਤਰ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜਾਂ ਉਹ ਬੁਰਾ ਹੈ ਤੈਂ ਤੇਰਾ ਸਰੀਰ ਵੀ ਅਨ੍ਹੇਰਾ ਹੈ
Punjabi ERV
ਤੇਰੀ ਅਖ੍ਖ ਤੇਰੇ ਸ਼ਰੀਰ ਦਾ ਚਾਨਣ ਹੈ, ਇਸਲਈ ਜੇਕਰ ਤੇਰੀਆਂ ਅੱਖਾਂ ਚੰਗੀਆਂ ਹਨ, ਤਾਂ ਤੇਰਾ ਸਾਰਾ ਸ਼ਰੀਰ ਵੀ ਚਾਨਣ ਨਾਲ ਭਰਪੂਰ ਹੈ। ਪਰ ਜੇਕਰ ਤੇਰੀਂ ਅੱਖਾਂ ਵਿੱਚ ਖੋਟ ਹੈ ਤਾਂ ਤੇਰਾ ਸ਼ਰੀਰ ਵੀ ਹਨੇਰੇ ਨਾਲ ਭਰਪੂਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਸਰੀਰ ਦਾ ਦੀਵਾ ਤੇਰੀ ਅੱਖ ਹੈ। ਜੇਕਰ ਤੇਰੀ ਅੱਖ ਨਿਰਮਲ ਹੈ ਤਾਂ ਤੇਰਾ ਸਾਰਾ ਸਰੀਰ ਵੀ ਚਾਨਣਾ ਹੈ ਪਰ ਜੇਕਰ ਤੇਰੀ ਅੱਖ ਬੁਰੀ ਹੈ ਤਾਂ ਤੇਰਾ ਸਰੀਰ ਵੀ ਹਨ੍ਹੇਰਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تیری اَکھ تیرے بدن دا دِیوا اے۔ جد تیری اَکھ صاف اے۔ تے تیرا سارا بدن وی چاننا اے۔ تے جد خراب اے۔ تے تیرا بدن وی ہنیرا اے۔
Punjabi Standard Bible (Punjabi Standard Bible) 2023
ਸਰੀਰ ਦਾ ਦੀਵਾ ਤੇਰੀ ਅੱਖ ਹੈ। ਜਦੋਂ ਤੇਰੀ ਅੱਖ ਚੰਗੀ ਹੈ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੈ, ਪਰ ਜਦੋਂ ਅੱਖ ਬੁਰੀ ਹੈ ਤਾਂ ਤੇਰਾ ਸਾਰਾ ਸਰੀਰ ਹਨੇਰਾ ਹੈ।