Luke 11:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਤੁਹਾਡਾ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੈ ਅਤੇ ਜੇ ਇਸਦਾ ਕੋਈ ਵੀ ਅੰਗ ਹਨੇਰੇ ਵਿੱਚ ਨਹੀਂ ਹੈ, ਫ਼ੇਰ ਸਾਰਾ ਸਰੀਰ ਰੌਸ਼ਨੀ ਨਾਲ ਭਰਪੂਰ ਹੋਵੇਗਾ, ਜਿਵੇਂ ਕਿ ਇੱਕ ਦੀਪਕ ਦੀ ਰੌਸ਼ਨੀ ਸਭ ਉੱਤੇ ਚਮਕਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਤੇਰਾ ਸਾਰਾ ਸਰੀਰ ਪ੍ਰਕਾਸ਼ਵਾਨ ਹੈ ਅਤੇ ਉਸ ਦਾ ਕੋਈ ਭਾਗ ਵੀ ਹਨੇਰੇ ਵਿੱਚ ਨਹੀਂ ਤਾਂ ਉਹ ਸਾਰਾ ਪ੍ਰਕਾਸ਼ਵਾਨ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਲੋ ਨਾਲ ਤੈਨੂੰ ਪ੍ਰਕਾਸ਼ਿਤ ਕਰ ਦਿੰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਜੇ ਤੁਹਾਡਾ ਸਾਰਾ ਸਰੀਰ ਚਾਨਣ ਨਾਲ ਭਰਿਆ ਹੋਇਆ ਹੈ ਅਤੇ ਇਸਦਾ ਕੋਈ ਹਿੱਸਾ ਹਨੇਰਾ ਵਿੱਚ ਨਹੀਂ ਹੈ, ਤਾਂ ਇਹ ਸੱਭ ਪਾਸੇ ਚਾਨਣ ਕਰੇਗਾ ਜਿਵੇਂ ਇੱਕ ਦੀਵਾ ਤੁਹਾਡੇ ਉੱਤੇ ਆਪਣਾ ਚਾਨਣ ਚਮਕਾਉਂਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਤੇਰਾ ਸਾਰਾ ਸਰੀਰ ਚਾਨਣਾ ਹੋਵੇ ਅਤੇ ਕੋਈ ਅੰਗ ਅਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣਾ ਹੋਵੇਗਾ ਜਿਵੇਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।।
Punjabi ERV
ਜੇਕਰ ਤੁਹਾਡਾ ਸਾਰਾ ਸ਼ਰੀਰ ਰੌਸ਼ਨੀ ਨਾਲ ਭਰਪੂਰ ਹੈ ਅਤੇ ਜੇ ਇਸਦਾ ਕੋਈ ਵੀ ਅੰਗ ਹਨੇਰੇ ਵਿੱਚ ਨਹੀਂ ਹੈ, ਫ਼ੇਰ ਸਾਰਾ ਸ਼ਰੀਰ ਰੌਸ਼ਨੀ ਨਾਲ ਭਰਪੂਰ ਹੋਵੇਗਾ, ਜਿਵੇਂ ਕਿ ਇੱਕ ਦੀਪਕ ਦੀ ਰੌਸ਼ਨੀ ਸਭ ਉੱਤੇ ਚਮਕਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جے تیرا سارا بدن چاننا ہوئے تے کوئی انگ ہنیرا نا رہے۔ تے سارا چاننا ہوئے گا۔ جیویں دِیوا اپنی روشنی نال تینُوں چانن دیندا اے۔
Punjabi Standard Bible (Punjabi Standard Bible) 2023
ਜੇ ਤੇਰਾ ਸਾਰਾ ਸਰੀਰ ਚਾਨਣਾ ਹੋਵੇ ਅਤੇ ਕੋਈ ਅੰਗ ਹਨੇਰਾ ਨਾ ਹੋਵੇ ਤਾਂ ਇਹ ਸਾਰਾ ਚਾਨਣਾ ਹੋਵੇਗਾ, ਜਿਵੇਂ ਕਿ ਦੀਵਾ ਆਪਣੇ ਚਾਨਣ ਨਾਲ ਤੈਨੂੰ ਰੋਸ਼ਨੀ ਦਿੰਦਾ ਹੈ।”