Luke 11:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਗੱਲ ਕਰ ਹਟਿਆ, ਇੱਕ ਫ਼ਰੀਸੀ ਨੇ ਉਸ ਨੂੰ ਆਪਣੇ ਨਾਲ ਭੋਜਨ ਕਰਨ ਲਈ ਬੇਨਤੀ ਕੀਤੀ। ਤਾਂ ਯਿਸੂ ਮੇਜ ਤੇ ਬੈਠ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਆਪਣਾ ਉਪਦੇਸ਼ ਸਮਾਪਤ ਕਰ ਚੁੱਕੇ ਤਾਂ ਫ਼ਰੀਸੀ ਦਲ ਦੇ ਇੱਕ ਆਦਮੀ ਨੇ ਉਹਨਾਂ ਨੂੰ ਆਪਣੇ ਘਰ ਭੋਜਨ ਕਰਨ ਲਈ ਸੱਦਾ ਦਿੱਤਾ । ਯਿਸੂ ਉੱਥੇ ਗਏ ਅਤੇ ਭੋਜਨ ਕਰਨ ਲਈ ਬੈਠ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਸਿੱਖਿਆ ਦੇ ਚੁੱਕੇ ਤਾਂ ਇੱਕ ਫ਼ਰੀਸੀ ਨੇ ਉਹਨਾਂ ਨੂੰ ਭੋਜਨ ਲਈ ਬੁਲਾਇਆ। ਯਿਸ਼ੂ ਉਸ ਨਾਲ ਗਏ ਅਤੇ ਖਾਣਾ ਖਾਣ ਲਈ ਬੈਠ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਉਹ ਗੱਲ ਕਰਦਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਅਰਦਾਸ ਕੀਤੀ ਜੋ ਮੇਰੇ ਨਾਲ ਰੋਟੀ ਖਾਹ। ਸੋ ਉਹ ਅੰਦਰ ਆਣ ਕੇ ਖਾਣ ਬੈਠਾ
Punjabi ERV
ਜਦੋਂ ਯਿਸੂ ਗੱਲ ਕਰ ਹਟਿਆ, ਇੱਕ ਫ਼ਰੀਸੀ ਨੇ ਉਸਨੂੰ ਆਪਣੇ ਨਾਲ ਭੋਜਨ ਕਰਨ ਲਈ ਬੇਨਤੀ ਕੀਤੀ। ਤਾਂ ਯਿਸੂ ਮੇਜ ਤੇ ਬੈਠ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਿਸੂ ਗੱਲ ਕਰ ਹੀ ਰਿਹਾ ਸੀ ਤਾਂ ਇੱਕ ਫ਼ਰੀਸੀ ਨੇ ਉਸ ਅੱਗੇ ਬੇਨਤੀ ਕੀਤੀ ਕਿ ਮੇਰੇ ਘਰ ਭੋਜਨ ਕਰਨ ਲਈ ਚੱਲੋ। ਤਦ ਯਿਸੂ ਉਨ੍ਹਾਂ ਨਾਲ ਭੋਜਨ ਕਰਨ ਬੈਠਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ گلّ پیا کر دا سی کِسے فریسی اوہدے کول عرض کِیتی۔ پئی اَج میری روٹی کھا۔ تَد اوہ اندر جا کے کھان بَیٹھا۔
Punjabi Standard Bible (Punjabi Standard Bible) 2023
ਜਦੋਂ ਉਹ ਇਹ ਗੱਲਾਂ ਕਰ ਹਟਿਆ ਤਾਂ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਕਿ ਮੇਰੇ ਨਾਲ ਭੋਜਨ ਕਰ। ਤਦ ਉਹ ਅੰਦਰ ਜਾ ਕੇ ਭੋਜਨ ਕਰਨ ਬੈਠਾ।