Luke 11:42 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤੇ ਅਤੇ ਤੁਹਾਡੇ ਬਾਗ ਵਿੱਚ ਉੱਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਪੁਦੀਨਾ, ਹਰਮਲ ਅਤੇ ਹਰ ਪ੍ਰਕਾਰ ਦੀਆਂ ਜੜੀ ਬੂਟੀਆਂ ਦਾ ਦਸਵਾਂ ਹਿੱਸਾ ਤਾਂ ਪਰਮੇਸ਼ਰ ਦੇ ਅੱਗੇ ਚੜ੍ਹਾਉਂਦੇ ਹੋ ਪਰ ਪਰਮੇਸ਼ਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ । ਚੰਗਾ ਹੁੰਦਾ ਕਿ ਤੁਸੀਂ ਪਰਮੇਸ਼ਰ ਨੂੰ ਦਸਵਾਂ ਹਿੱਸਾ ਦਿੰਦੇ ਅਤੇ ਉਹਨਾਂ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਵੀ ਨਾ ਕਰਦੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਤੁਸੀਂ ਆਪਣੇ ਪੁਦੀਨੇ, ਹਰਮਲ ਅਤੇ ਹਰ ਪ੍ਰਕਾਰ ਦੀਆਂ ਹਰੀਆਂ ਸਬਜ਼ੀਆਂ ਦਾ ਦਸਵਾਂ ਹਿੱਸਾ ਪਰਮੇਸ਼ਵਰ ਨੂੰ ਦਿੰਦੇ ਹੋ ਪਰ ਪਰਮੇਸ਼ਵਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾਂ ਕਰਦੇ ਹੋ। ਚੰਗਾ ਹੁੰਦਾ ਕਿ ਤੁਸੀਂ ਪਰਮੇਸ਼ਵਰ ਨੂੰ ਦਸਵਾਂ ਹਿੱਸਾ ਵੀ ਦਿੰਦੇ ਅਤੇ ਉਹਨਾਂ ਦੇ ਪਿਆਰ ਅਤੇ ਨਿਆਂ ਦੀ ਉਲੰਘਣਾਂ ਵੀ ਨਾ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਪੂਦਨੇ ਅਤੇ ਹਰਮਲ ਅਤੇ ਹਰੇਕ ਸਾਗ ਦਾ ਦਸੌਂਧ ਦਿੰਦੇ ਹੋ ਅਤੇ ਨਿਆਉਂ ਤੇ ਪਰਮੇਸ਼ੁਰ ਦੀ ਪ੍ਰੀਤ ਨੂੰ ਉਲੰਘਦੇ ਹੋ ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ
Punjabi ERV
ਫ਼ਰੀਸੀਓ ਤੁਹਾਡੇ ਤੇ ਲਾਹਨਤ ਹੈ ਕਿਉਂਕਿ ਤੁਸੀਂ ਆਪਣੇ ਪੁਦੀਨੇ, ਹਰਮਲ ਪਤ੍ਤੇ ਅਤੇ ਤੁਹਾਡੇ ਬਾਗ ਵਿੱਚ ਉਗ੍ਗੇ ਹੋਰ ਸਾਰੇ ਪੌਦਿਆਂ ਦਾ ਦਸਵੰਧ ਤਾਂ ਦਿੰਦੇ ਹੋ, ਪਰ ਤੁਸੀਂ ਨਿਆਂ ਅਤੇ ਪਰਮੇਸ਼ੁਰ ਦੇ ਪਿਆਰ ਨੂੰ ਟਾਲ ਦਿੰਦੇ ਹੋ। ਪਰ ਤੁਹਾਨੂੰ ਚਾਹੀਦਾ ਸੀ ਕਿ ਤੁਸੀਂ ਉਹ ਵੀ ਕਰਦੇ ਅਤੇ ਇਨ੍ਹਾਂ ਨੂੰ ਵੀ ਨਾ ਛੱਡਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ ਅਤੇ ਹਰਮਲ ਅਤੇ ਹਰੇਕ ਸਾਗ ਪਾਤ ਦਾ ਦਸਵਾਂ ਹਿੱਸਾ ਪਰਮੇਸ਼ੁਰ ਨੂੰ ਦਿੰਦੇ ਹੋ ਪਰ ਪਰਮੇਸ਼ੁਰ ਦੇ ਪਿਆਰ ਅਤੇ ਨਿਆਂ ਦੀ ਉਲੰਘਣਾ ਕਰਦੇ ਹੋ ਪਰ ਚੰਗਾ ਹੁੰਦਾ ਕਿ ਇਨ੍ਹਾਂ ਗੱਲਾਂ ਨੂੰ ਵੀ ਮੰਨਦੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اَے فرِیسیو! تُہاڈے اُتّے افسوس پئی تُسی پُودنے تے زِیرے تے ہر اِک سبزی دا دسواں حِصّہ دیندے ہو۔ تے انصاف تے خُدا دی مُحبّت نُوں چھڈ دیندے ہو۔ چاہیدا سی پئی ایہناں نُوں کر دے۔ تے اوہناں نُوں وی نا چھڈ دے۔
Punjabi Standard Bible (Punjabi Standard Bible) 2023
ਪਰ ਹੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਪੁਦੀਨੇ, ਹਰਮਲ ਅਤੇ ਹਰ ਤਰ੍ਹਾਂ ਦੇ ਸਾਗ-ਪੱਤ ਦਾ ਦਸਵੰਧ ਤਾਂ ਦਿੰਦੇ ਹੋ, ਪਰ ਪਰਮੇਸ਼ਰ ਦੇ ਪ੍ਰੇਮ ਅਤੇ ਉਸ ਦੇ ਨਿਆਂ ਦੀ ਉਲੰਘਣਾ ਕਰਦੇ ਹੋ; ਚਾਹੀਦਾ ਸੀ ਕਿ ਤੁਸੀਂ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਵਿੱਚ ਵੀ ਕਮੀ ਨਾ ਆਉਣ ਦਿੰਦੇ।