Luke 11:43 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਫ਼ਰੀਸੀਓ ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਪ੍ਰਾਰਥਨਾ ਸਥਾਨਾਂ ਵਿੱਚ ਮਹੱਤਵਪੂਰਣ ਜਗ੍ਹਾਵਾਂ ਅਤੇ ਬਜਾਰਾਂ ਵਿੱਚ ਸ਼ੁਭਕਾਮਨਾਵਾਂ ਚਾਹੁੰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਤੁਸੀਂ ਪ੍ਰਾਰਥਨਾ ਸਭਾਵਾਂ ਵਿੱਚ ਪ੍ਰਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ । ਤੁਸੀਂ ਬਾਜ਼ਾਰਾਂ ਵਿੱਚ ਲੋਕਾਂ ਕੋਲੋਂ ਨਮਸਕਾਰ ਕਰਾਉਣਾ ਪਸੰਦ ਕਰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਲਾਹਨਤ ਹੈ ਤੁਹਾਡੇ ਉੱਤੇ ਫ਼ਰੀਸੀਓ! ਤੁਹਾਨੂੰ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਮੁੱਖ ਥਾਵਾਂ ਤੇ ਬੈਠਣਾ ਪਸੰਦ ਹੈ ਅਤੇ ਬਜ਼ਾਰਾਂ ਵਿੱਚ ਲੋਕਾਂ ਕੋਲੋ ਆਦਰ ਨਾਲ ਨਮਸਕਾਰ ਸੁਣਨਾ ਪਸੰਦ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਫ਼ਰੀਸੀਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਸਮਾਜਾਂ ਵਿੱਚ ਅਗਲੀ ਕੁਰਸੀ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ
Punjabi ERV
ਫ਼ਰੀਸੀਓ ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਪ੍ਰਾਰਥਨਾ ਸਥਾਨਾਂ ਵਿੱਚ ਮਹੱਤਵਪੂਰਣ ਜਗ੍ਹਾਵਾਂ ਅਤੇ ਬਜਾਰਾਂ ਵਿੱਚ ਸ਼ੁਭਕਾਮਨਾਵਾਂ ਚਾਹੁੰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਫ਼ਰੀਸੀਆਂ ਉੱਤੇ ਹਾਏ! ਕਿਉਂ ਜੋ ਤੁਸੀਂ ਪ੍ਰਾਰਥਨਾ ਘਰ ਵਿੱਚ ਮੁੱਖ ਥਾਵਾਂ ਉੱਤੇ ਬੈਠਣਾ ਪਸੰਦ ਕਰਦੇ ਹੋ ਅਤੇ ਬਜ਼ਾਰਾਂ ਵਿੱਚ ਸਲਾਮ ਲੈਣ ਦੇ ਭੁੱਖੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے فرِیسیو! تُہاڈے اُتّے افسوس۔ پئی تُسی عبادت خانیاں وِچ اُچیاں کُرسِیاں تے بازاراں وِچ سلام چاہندے ہو۔
Punjabi Standard Bible (Punjabi Standard Bible) 2023
ਹੇ ਫ਼ਰੀਸੀਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਸਭਾ-ਘਰਾਂ ਵਿੱਚ ਮੁੱਖ ਆਸਣ ਅਤੇ ਬਜ਼ਾਰਾਂ ਵਿੱਚ ਸਲਾਮਾਂ ਪਸੰਦ ਕਰਦੇ ਹੋ।