Luke 11:44 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਉਨ੍ਹਾਂ ਲੁਕੀਆਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕੀ ਅਨਭੋਲ ਚੱਲਦੇ ਹਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਹਾਡੇ ਉੱਤੇ ਹਾਏ! ਕਿ ਤੁਸੀਂ ਉਹਨਾਂ ਕਬਰਾਂ ਵਰਗੇ ਹੋ ਜਿਹੜੀਆਂ ਦਿਖਾਈ ਨਹੀਂ ਦਿੰਦੀਆਂ ਹਨ । ਇਸ ਲਈ ਲੋਕ ਉਹਨਾਂ ਉੱਤੇ ਅਣਜਾਣੇ ਹੀ ਚਲਦੇ ਫਿਰਦੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਲਾਹਨਤ ਹੈ ਤੁਹਾਡੇ ਉੱਤੇ ਕਿਉਂਕਿ ਤੁਸੀਂ ਉਹਨਾਂ ਲੁਕਿਆਂ ਹੋਇਆ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕ ਅਣਜਾਣੇ ਵਿੱਚ ਤੁਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਉੱਤੇ ਹਾਇ ਹਾਇ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜਿਹੜੀਆਂ ਮਲੂਮ ਨਹੀਂ ਦਿੰਦੀਆਂ ਅਤੇ ਮਨੁੱਖ ਉਨ੍ਹਾਂ ਦੇ ਉੱਤੋਂ ਦੀ ਅਣਜਾਣੇ ਚੱਲਦੇ ਹਨ।।
Punjabi ERV
ਤੁਹਾਡੇ ਉੱਤੇ ਲਾਹਨਤ, ਕਿਉਂਕਿ ਤੁਸੀਂ ਉਨ੍ਹਾਂ ਲੁਕੀਆਂ ਕਬਰਾਂ ਵਰਗੇ ਹੋ ਜਿਨ੍ਹਾਂ ਉੱਤੇ ਲੋਕੀ ਅਨਭੋਲ ਚੱਲਦੇ ਹਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਕਬਰਾਂ ਵਰਗੇ ਹੋ ਜੋ ਦਿਖਾਈ ਨਹੀਂ ਦਿੰਦੀਆਂ ਅਤੇ ਲੋਕੀ ਉਨ੍ਹਾਂ ਉੱਤੋਂ ਅਣਜਾਣੇ ਚੱਲਦੇ ਫਿਰਦੇ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُہاڈے اُتّے افسوس۔ پئی تُسی اوہناں قبراں وانگر ہو جیہڑیاں دِسدیاں نئیں۔ تے لوک اوہناں دے اُتّے ٹُردے پِھردے بے خبر رہندے نیں۔
Punjabi Standard Bible (Punjabi Standard Bible) 2023
ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਉਨ੍ਹਾਂ ਗੁਪਤ ਕਬਰਾਂ ਵਰਗੇ ਹੋ, ਜਿਨ੍ਹਾਂ ਉੱਤੇ ਲੋਕ ਅਣਜਾਣੇ ਹੀ ਚੱਲਦੇ ਹਨ।”