Luke 11:45 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਮ ਦੇ ਉਪਦੇਸ਼ਕਾਂ ਵਿੱਚੋਂ ਕਿਸੇ ਇੱਕ ਨੇ ਯਿਸੂ ਨੂੰ ਕਿਹਾ, “ਗੁਰੂ! ਜਦੋਂ ਤੁਸੀਂ ਫ਼ਰੀਸੀਆਂ ਬਾਰੇ ਇਹ ਕੁਝ ਆਖ ਰਹੇ ਹੋ, ਤਾਂ ਤੁਸੀਂ ਸਾਡੀ ਸਭਾ ਨੂੰ ਵੀ ਨਿੰਦ ਰਹੇ ਹੋ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਵਿਵਸਥਾ ਦੇ ਸਿੱਖਿਅਕ ਨੇ ਯਿਸੂ ਨੂੰ ਉੱਤਰ ਦਿੱਤਾ, “ਗੁਰੂ ਜੀ, ਇਸ ਤਰ੍ਹਾਂ ਕਹਿ ਕੇ ਤੁਸੀਂ ਸਾਡਾ ਵੀ ਅਪਮਾਨ ਕਰ ਰਹੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ ਸ਼ਾਸਤਰੀ ਨੇ ਕਿਹਾ, “ਗੁਰੂ ਜੀ, ਇਹ ਗੱਲਾਂ ਕਹਿ ਕੇ ਤਾਂ ਤੁਸੀਂ ਸਾਡੀ ਵੀ ਬੇਇੱਜ਼ਤੀ ਕਰਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਕਹਿ ਕੇ ਤੂੰ ਸਾਡੀ ਭੀ ਪਤ ਲਾਹੁੰਦਾ ਹੈਂ
Punjabi ERV
ਨੇਮ ਦੇ ਉਪਦੇਸ਼ਕਾਂ ਵਿੱਚੋਂ ਕਿਸੇ ਇੱਕ ਨੇ ਯਿਸੂ ਨੂੰ ਕਿਹਾ, “ਗੁਰੂ! ਜਦੋਂ ਤੁਸੀਂ ਫ਼ਰੀਸੀਆਂ ਬਾਰੇ ਇਹ ਕੁਝ ਆਖ ਰਹੇ ਹੋ, ਤਾਂ ਤੁਸੀਂ ਸਾਡੀ ਸਭਾ ਨੂੰ ਵੀ ਨਿੰਦ ਰਹੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕਾਂ ਵਿੱਚੋਂ ਇੱਕ ਨੇ ਉਸ ਨੂੰ ਉੱਤਰ ਦਿੱਤਾ, ਗੁਰੂ ਜੀ ਇਹ ਬੋਲ ਕੇ ਤੁਸੀਂ ਸਾਡੀ ਨਿੰਦਿਆ ਕਰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد شریعت دے سکھالن والیاں وِچوں کِسے اِک اوہنوں جواب دِتّا اَے اُستاد! ایہہ آکھ کے تُوں ساڈی وی بے عِزّتی کرنا ایں۔
Punjabi Standard Bible (Punjabi Standard Bible) 2023
ਬਿਵਸਥਾ ਦੇ ਸਿਖਾਉਣ ਵਾਲਿਆਂ ਵਿੱਚੋਂ ਇੱਕ ਨੇ ਉਸ ਨੂੰ ਕਿਹਾ, “ਗੁਰੂ ਜੀ! ਇਹ ਗੱਲਾਂ ਕਹਿ ਕੇ ਤੂੰ ਸਾਡਾ ਵੀ ਨਿਰਾਦਰ ਕਰਦਾ ਹੈਂ।”