Luke 11:48 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਤੁਸੀਂ ਆਪ ਸਿੱਧ ਕਰਦੇ ਹੋ ਕਿ ਤੁਹਾਡੇ ਪੁਰਖਿਆਂ ਨੇ ਨਬੀਆਂ ਨੂੰ ਕਤਲ ਕੀਤਾ ਸੀ । ਇਸ ਲਈ ਤੁਸੀਂ ਆਪਣੇ ਪੁਰਖਿਆਂ ਦੇ ਇਹਨਾਂ ਕੰਮਾਂ ਦੇ ਗਵਾਹ ਹੋ । ਤੁਸੀਂ ਨਬੀਆਂ ਦੀਆਂ ਯਾਦਗਾਰਾਂ ਬਣਾਉਂਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਆਪ ਮੰਨਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕੰਮਾਂ ਨੂੰ ਸਵੀਕਾਰ ਕਰਦੇ ਹੋ, ਉਹਨਾਂ ਨੇ ਨਬੀਆਂ ਦਾ ਕਤਲ ਕੀਤਾ ਅਤੇ ਤੁਸੀਂ ਉਹਨਾਂ ਲਈ ਕਬਰਾਂ ਬਣਾਉਂਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉਦਾਦਿਆਂ ਦੇ ਕੰਮ ਤੁਹਾਨੂੰ ਭਾਉਂਦੇ ਹਨ ਏਸ ਲਈ ਜੋ ਉਨ੍ਹਾਂ ਨੇ ਓਹਨਾਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਓਹਨਾਂ ਦੀਆਂ ਕਬਰਾਂ ਬਣਾਉਂਦੇ ਹੋ
Punjabi ERV
ਇਸ ਤਰ੍ਹਾਂ ਤੁਸੀਂ ਸਮੂਹ ਲੋਕਾਂ ਨੂੰ ਦਰਸ਼ਾਉਂਦੇ ਹੋ ਕਿ ਤੁਸੀਂ ਆਪਣੇ ਪੁਰਖਿਆਂ ਦੇ ਕਾਰਜਾਂ ਨਾਲ ਸਹਿਮਤ ਹੋ। ਉਨ੍ਹਾਂ ਨੇ ਨਬੀਆਂ ਨੂੰ ਮਾਰਿਆ ਅਤੇ ਤੁਸੀਂ ਉਨ੍ਹਾਂ ਦੇ ਮਕਬਰੇ ਬਣਵਾਉਂਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਗਵਾਹ ਹੋ ਅਤੇ ਤੁਹਾਡੇ ਪਿਉ-ਦਾਦਿਆਂ ਦੇ ਕੰਮ ਤੁਹਾਨੂੰ ਚੰਗੇ ਲੱਗਦੇ ਹਨ, ਇਸ ਲਈ ਜੋ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ ਅਤੇ ਤੁਸੀਂ ਉਹਨਾਂ ਦੀਆਂ ਕਬਰਾਂ ਬਣਾਉਂਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو تُسی اپنے وڈّیاں دے کمّاں دے گواہ اوہ۔ تے اوہناں اُتّے راضی ہوندے اوہ۔ کیوں جو اوہناں تے اوہناں نُوں قتل کِیتا تے تُسی اوہناں دِیاں قبراں بناندے اوہ۔
Punjabi Standard Bible (Punjabi Standard Bible) 2023
ਇਸ ਕਰਕੇ ਤੁਸੀਂ ਗਵਾਹ ਹੋ ਅਤੇ ਆਪਣੇ ਪੁਰਖਿਆਂ ਦੇ ਕੰਮਾਂ ਵਿੱਚ ਸਹਿਮਤ ਹੋ; ਕਿਉਂਕਿ ਉਨ੍ਹਾਂ ਨੇ ਨਬੀਆਂ ਨੂੰ ਮਾਰ ਸੁੱਟਿਆ, ਪਰ ਤੁਸੀਂ ਉਨ੍ਹਾਂ ਦੀਆਂ ਯਾਦਗਾਰਾਂ ਉਸਾਰਦੇ ਹੋ।