Luke 11:49 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸੇ ਲਈ ਪਰਮੇਸ਼ੁਰ ਦੇ ਗਿਆਨ ਨੇ ਆਖਿਆ, ‘ਮੈਂ ਉਨ੍ਹਾਂ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਨ੍ਹਾਂ ਵਿੱਚੋਂ ਕੁਝ ਇੱਕ ਨੂੰ ਮਾਰ ਦੇਣਗੇ ਅਤੇ ਦੂਜਿਆਂ ਨੂੰ ਦੰਡ ਦੇਣਗੇ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਪਰਮੇਸ਼ਰ ਦਾ ਗਿਆਨ ਕਹਿੰਦਾ ਹੈ: ‘ਮੈਂ ਉਹਨਾਂ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ । ਉਹ ਉਹਨਾਂ ਵਿੱਚੋਂ ਕੁਝ ਨੂੰ ਮਾਰ ਸੁੱਟਣਗੇ ਅਤੇ ਕੁਝ ਉੱਤੇ ਅੱਤਿਆਚਾਰ ਕਰਨਗੇ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਕਰਕੇ ਪਰਮੇਸ਼ਵਰ ਆਪਣੀ ਬੁੱਧ ਵਿੱਚ ਇਹ ਕਹਿੰਦੇ ਹਨ: ‘ਮੈਂ ਉਹਨਾਂ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਹਨਾਂ ਵਿੱਚੋਂ ਕਈਆ ਨੂੰ ਤੁਸੀਂ ਮਾਰ ਸੁੱਟਣਗੇ ਅਤੇ ਕਈਆਂ ਉੱਤੇ ਜ਼ੁਲਮ ਕਰਨਗੇ।’
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਭਈ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਘੱਲਾਂਗਾ ਅਤੇ ਓਹਨਾਂ ਵਿੱਚੋਂ ਕਈਆਂ ਨੂੰ ਓਹ ਮਾਰ ਸੁੱਟਣਗੇ ਅਤੇ ਸਤਾਉਣਗੇ
Punjabi ERV
ਇਸੇ ਲਈ ਪਰਮੇਸ਼ੁਰ ਦੇ ਗਿਆਨ ਨੇ ਆਖਿਆ, ‘ਮੈਂ ਉਨ੍ਹਾਂ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ। ਉਹ ਉਨ੍ਹਾਂ ਵਿੱਚੋਂ ਕੁਝ ਇੱਕ ਨੂੰ ਮਾਰ ਦੇਣਗੇ ਅਤੇ ਦੂਜਿਆਂ ਨੂੰ ਦੰਡ ਦੇਣਗੇ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪਰਮੇਸ਼ੁਰ ਦੇ ਗਿਆਨ ਨੇ ਵੀ ਆਖਿਆ ਕਿ ਮੈਂ ਉਨ੍ਹਾਂ ਦੇ ਕੋਲ ਨਬੀਆਂ ਅਤੇ ਰਸੂਲਾਂ ਨੂੰ ਭੇਜਾਂਗਾ ਅਤੇ ਉਹ ਉਹਨਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਣਗੇ ਅਤੇ ਅੱਤਿਆਚਾਰ ਕਰਨਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے لئی خُدا دی حِکمت نے وی آکھیا اے پئی مَیں نبیاں تے رسُولاں نُوں اوہناں کول گھلاں گی تے اوہ اوہناں وِچوں کئیاں نُوں مار سُٹّن گے تے کئیاں نُوں ستان گے۔
Punjabi Standard Bible (Punjabi Standard Bible) 2023
ਇਸ ਲਈ ਪਰਮੇਸ਼ਰ ਦੀ ਬੁੱਧ ਨੇ ਕਿਹਾ, ‘ਮੈਂ ਨਬੀਆਂ ਅਤੇ ਰਸੂਲਾਂ ਨੂੰ ਉਨ੍ਹਾਂ ਕੋਲ ਭੇਜਾਂਗੀ ਅਤੇ ਉਹ ਉਨ੍ਹਾਂ ਵਿੱਚੋਂ ਕਈਆਂ 'ਤੇ ਅੱਤਿਆਚਾਰ ਕਰਨਗੇ ਅਤੇ ਕਈਆਂ ਨੂੰ ਮਾਰ ਸੁੱਟਣਗੇ’।