Luke 11:51 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਹਮਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈ ਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਹਾਬਲ ਤੋਂ ਲੈ ਕੇ ਜ਼ਕਰਯਾਹ ਦੇ ਕਤਲ ਤੱਕ ਜਿਹੜਾ ਵੇਦੀ ਅਤੇ ਹੈਕਲ ਦੇ ਵਿਚਕਾਰ ਕੀਤਾ ਗਿਆ ਸੀ, ਸਭ ਦਾ ਹਿਸਾਬ ਇਸ ਪੀੜ੍ਹੀ ਦੇ ਲੋਕਾਂ ਕੋਲੋਂ ਲਿਆ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਾਬਿਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੱਕ, ਜਿਹੜਾ ਜਗਵੇਦੀ ਅਤੇ ਮੰਦਰ ਦੇ ਵਿੱਚਕਾਰ ਮਾਰਿਆ ਗਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਪੀੜ੍ਹੀ ਨੂੰ ਸਭ ਲਈ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹਾਬਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੀਕਰ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਇਸ ਪੀਹੜੀ ਤੋਂ ਭਰਿਆ ਜਾਵੇ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀਹੜੀ ਤੋਂ ਭਰਿਆ ਜਾਵੇਗਾ!
Punjabi ERV
ਤੁਹਾਨੂੰ ਸਾਰੇ ਕਤਲਾਂ ਦੇ ਫ਼ਲ ਦਾ ਸਾਮ੍ਹਣਾ ਕਰਨਾ ਪਵੇਗਾ ਹਾਬਲ ਦੇ ਕਤਲ ਤੋਂ ਲੈਕੇ ਜ਼ਕਰਯਾਹ ਦੇ ਕਤਲ ਤੱਕ, ਜੋ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਮਾਰਿਆ ਸੀ। ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਸ ਸਭ ਵਾਸਤੇ ਇਸ ਪੀਢ਼ੀ ਦੇ ਲੋਕਾਂ ਨੂੰ ਜਿੰਮੇਦਾਰ ਠਹਿਰਾਇਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਬਲ ਦੇ ਖੂਨ ਤੋਂ ਲੈ ਕੇ ਜ਼ਕਰਯਾਹ ਦੇ ਖੂਨ ਤੱਕ ਜੋ ਜਗਵੇਦੀ ਅਤੇ ਹੈਕਲ ਦੇ ਵਿਚਕਾਰ ਕਤਲ ਕੀਤਾ ਗਿਆ ਸੀ। ਮੈਂ ਤੁਹਾਨੂੰ ਸੱਚ ਆਖਦਾ, ਉਸ ਦਾ ਬਦਲਾ ਇਸ ਪੀੜ੍ਹੀ ਤੋਂ ਲਿਆ ਜਾਵੇਗਾ। ਹਾਂ, ਮੈਂ ਤੁਹਾਨੂੰ ਆਖਦਾ ਹਾਂ, ਇਸੇ ਪੀੜ੍ਹੀ ਤੋਂ ਲਿਆ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہابل دے خُون توں لے کے زکریاہ دے خُون تِیکر جیہڑا قُربان گاہ تے ہیکل دے وِچکار ماریا گیا۔ مَیں تُہانوں سَچ آکھنا آں پئی ایسے زمانے توں پُچھ پرتیت کِیتی جائے گی۔
Punjabi Standard Bible (Punjabi Standard Bible) 2023
ਅਰਥਾਤ ਹਾਬਲ ਦੇ ਲਹੂ ਤੋਂ ਲੈ ਕੇ ਜ਼ਕਰਯਾਹ ਦੇ ਲਹੂ ਤੱਕ, ਜਿਸ ਨੂੰ ਜਗਵੇਦੀ ਅਤੇ ਮੰਦਰ ਦੇ ਵਿਚਕਾਰ ਕਤਲ ਕੀਤਾ ਗਿਆ। ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਕਿ ਇਹ ਇਸੇ ਪੀੜ੍ਹੀ ਦੇ ਜਿੰਮੇ ਲਾਇਆ ਜਾਵੇਗਾ।