Luke 11:52 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅੜਚਨ ਪਾਈ ਜਿਹੜੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਵਿਵਸਥਾ ਦੇ ਸਿੱਖਿਅਕੋ, ਤੁਹਾਡੇ ਉੱਤੇ ਹਾਏ! ਤੁਸੀਂ ਗਿਆਨ ਦੀ ਕੁੰਜੀ ਸਾਂਭ ਤਾਂ ਲਈ ਹੈ ਪਰ ਤੁਸੀਂ ਨਾ ਆਪ ਅੰਦਰ ਗਏ ਹੋ ਅਤੇ ਨਾ ਹੀ ਅੰਦਰ ਜਾਣ ਵਾਲਿਆਂ ਨੂੰ ਜਾਣ ਦਿੰਦੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਬਿਵਸਥਾ ਦੇ ਉਪਦੇਸ਼ਕਾਂ ਉੱਤੇ ਹਾਏ! ਕਿਉਂਕਿ ਤੁਸੀਂ ਗਿਆਨ ਦੀ ਕੁੰਜੀ ਤਾਂ ਲੈ ਲਈ ਹੈ। ਪਰ ਤੁਸੀਂ ਆਪ ਅੰਦਰ ਨਹੀਂ ਜਾਂਦੇ ਅਤੇ ਅੰਦਰ ਜਾਣ ਵਾਲਿਆਂ ਨੂੰ ਰੋਕਦੇ ਹੋ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸਾਂ ਸ਼ਰ੍ਹਾ ਦੇ ਸਿਖਲਾਉਣ ਵਾਲਿਆਂ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਲੈ ਗਏ। ਤੁਸੀਂ ਆਪ ਨਹੀਂ ਵੜੇ ਅਤੇ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।।
Punjabi ERV
“ਨੇਮ ਦੇ ਉਪਦੇਸ਼ਕੋ ਤੁਹਾਡੇ ਤੇ ਲਾਹਨਤ, ਕਿਉਂ ਜੁ ਤੁਸੀਂ ਗਿਆਨ ਦੀ ਕੁੰਜੀ ਚੁੱਕ ਲਈ ਹੈ। ਤੁਸੀਂ ਖੁਦ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਤੁਸੀਂ ਉਨ੍ਹਾਂ ਨੂੰ ਵੀ ਅਡ਼ਚਨ ਪਾਈ ਜਿਹਡ਼ੇ ਪ੍ਰਵੇਸ਼ ਕਰਨਾ ਚਾਹੁੰਦੇ ਸਨ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਦੇਸ਼ਕਾਂ ਉੱਤੇ ਹਾਏ! ਕਿਉਂ ਜੋ ਤੁਸੀਂ ਗਿਆਨ ਦੀ ਕੁੰਜੀ ਤਾਂ ਪ੍ਰਾਪਤ ਕੀਤੀ ਹੈ। ਨਾ ਤੁਸੀਂ ਆਪ ਵੜੇ ਅਤੇ ਸਗੋਂ ਵੜਨ ਵਾਲਿਆਂ ਨੂੰ ਵੀ ਰੋਕ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے شریعت سکھالن والیو تُہاڈے اُتّے افسوس پئی تُساں گیان دی کُنجی کھو لئی۔ تُسی آپ وی اندر نا گئے۔ تے اندر جان والیاں نُوں وی روکیا۔
Punjabi Standard Bible (Punjabi Standard Bible) 2023
ਹੇ ਬਿਵਸਥਾ ਦੇ ਸਿਖਾਉਣ ਵਾਲਿਓ, ਤੁਹਾਡੇ ਉੱਤੇ ਹਾਏ! ਕਿਉਂਕਿ ਤੁਸੀਂ ਗਿਆਨ ਦੀ ਕੁੰਜੀ ਤਾਂ ਲੈ ਲਈ, ਪਰ ਤੁਸੀਂ ਆਪ ਵੀ ਪ੍ਰਵੇਸ਼ ਨਹੀਂ ਕੀਤਾ ਅਤੇ ਪ੍ਰਵੇਸ਼ ਕਰਨ ਵਾਲਿਆਂ ਨੂੰ ਵੀ ਰੋਕ ਦਿੱਤਾ।”