Luke 11:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁੱਤੇ ਪਏ ਹਨ ਤੇ ਮੈਂ ਹੁਣ ਉੱਠ ਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸੱਕਦਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੰਨ ਲਵੋ ਕਿ ਉਸ ਦਾ ਮਿੱਤਰ ਘਰ ਦੇ ਅੰਦਰੋਂ ਹੀ ਇਸ ਤਰ੍ਹਾਂ ਉੱਤਰ ਦੇਵੇ, ‘ਮੈਨੂੰ ਤੰਗ ਨਾ ਕਰ, ਮੈਂ ਦਰਵਾਜ਼ਾ ਬੰਦ ਕਰ ਚੁੱਕਾ ਹਾਂ । ਮੇਰੇ ਬੱਚੇ ਮੇਰੇ ਨਾਲ ਸੁੱਤੇ ਪਏ ਹਨ । ਇਸ ਲਈ ਮੈਂ ਉੱਠ ਕੇ ਤੈਨੂੰ ਕੁੱਝ ਨਹੀਂ ਦੇ ਸਕਦਾ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੰਨ ਲਓ ਉਹ ਅੰਦਰੋਂ ਉੱਤਰ ਦੇਵੇ, ਮੈਨੂੰ ਕਸ਼ਟ ਨਾ ਦਿਓ! ਦਰਵਾਜ਼ਾ ਬੰਦ ਹੈ ਅਤੇ ਮੇਰੇ ਬੱਚੇ ਮੇਰੇ ਨਾਲ ਸੌ ਰਹੇ ਹਨ। ਹੁਣ ਮੈਂ ਉੱਠ ਕੇ ਤੁਹਾਨੂੰ ਕੁਝ ਨਹੀਂ ਦੇ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਹ ਅੰਦਰੋਂ ਉੱਤਰ ਦੇਵੇ ਭਈ ਮੈਨੂੰ ਔਖਾ ਨਾ ਕਰ, ਹੁਣ ਬੂਹਾ ਵੱਜਿਆ ਹੋਇਆ ਹੈ ਅਤੇ ਮੇਰੇ ਲੜਕੇ ਬਾਲੇ ਮੇਰੇ ਨਾਲ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਦੇ ਨਹੀਂ ਸੱਕਦਾ
Punjabi ERV
ਮੰਨ ਲਵੋ ਜੇਕਰ ਤੁਹਾਡਾ ਮਿੱਤਰ ਘਰ ਦੇ ਅੰਦਰੋ ਹੀ ਤੁਹਾਨੂੰ ਜਵਾਬ ਦਿੰਦਾ ਹੈ, ‘ਚਲਾ ਜਾ! ਮੈਨੂੰ ਤੰਗ ਨਾ ਕਰ! ਦਰਵਾਜਾ ਪਹਿਲਾਂ ਹੀ ਬੰਦ ਪਿਆ ਹੈ। ਮੈਂ ਅਤੇ ਮੇਰੇ ਬੱਚੇ ਮੰਜੇ ਤੇ ਸੁਤ੍ਤੇ ਪਏ ਹਾਂ ਤੇ ਮੈਂ ਹੁਣ ਉਠਕੇ ਤੈਨੂੰ ਰੋਟੀਆਂ ਦੇਣ ਦੀ ਜ਼ਹਿਮਤ ਨਹੀਂ ਕਰ ਸਕਦਾ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਅੰਦਰੋਂ ਉੱਤਰ ਦੇਵੇ ਕਿ ਮੈਨੂੰ ਤੰਗ ਨਾ ਕਰ, ਮੈਂ ਬੂਹਾ ਬੰਦ ਕਰ ਚੁੱਕਾ ਹਾਂ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਉੱਤੇ ਸੁੱਤੇ ਪਏ ਹਨ, ਮੈਂ ਉੱਠ ਕੇ ਤੈਨੂੰ ਕੁਝ ਨਹੀਂ ਦੇ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اندروں جواب دے کے آکھے مَینُوں اَوکھیاں نا کر۔ ہُن بُوہا وَجّیا ہویا اے تے میرے بال میرے نال وچھاؤنے اُتّے نیں۔ مَیں اُٹھ کے تینُوں دے نئیں سکدا۔
Punjabi Standard Bible (Punjabi Standard Bible) 2023
ਅਤੇ ਉਹ ਅੰਦਰੋਂ ਹੀ ਉੱਤਰ ਦੇਵੇ, ‘ਮੈਨੂੰ ਪਰੇਸ਼ਾਨ ਨਾ ਕਰ, ਦਰਵਾਜ਼ਾ ਬੰਦ ਹੈ ਅਤੇ ਮੇਰੇ ਬੱਚੇ ਮੇਰੇ ਨਾਲ ਬਿਸਤਰੇ ਵਿੱਚ ਹਨ; ਮੈਂ ਉੱਠ ਕੇ ਤੈਨੂੰ ਦੇ ਨਹੀਂ ਸਕਦਾ’।