Luke 11:8 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉੱਠ ਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁੱਛ ਰਹੇ ਹੋ, ਉਹ ਉੱਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਕਹਿੰਦਾ ਹਾਂ ਕਿ ਉਸ ਦੀ ਮਿੱਤਰਤਾ ਦੇ ਕਾਰਨ ਭਾਵੇਂ ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੇ ਬੇਸ਼ਰਮੀ ਨਾਲ ਮੰਗਣ ਕਾਰਨ, ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਹ ਰੋਟੀਆਂ ਦੇਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜੋ ਕਹਿ ਰਿਹਾ ਹਾਂ ਉਸ ਨੂੰ ਸਮਝੋ: ਹਾਲਾਂਕਿ ਉਹ ਉੱਠ ਕੇ ਤੁਹਾਨੂੰ ਦੋਸਤੀ ਕਰਕੇ ਰੋਟੀ ਨਾ ਦੇਵੇ, ਫਿਰ ਵੀ ਤੁਹਾਡੀ ਬਾਰ-ਬਾਰ ਬੇਨਤੀ ਕਰਨ ਦੇ ਕਾਰਨ ਉਹ ਜ਼ਰੂਰ ਉੱਠੇਗਾ ਅਤੇ ਤੁਹਾਨੂੰ ਤੁਹਾਡੀ ਜ਼ਰੂਰਤ ਦੇ ਅਨੁਸਾਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਹ ਉਸ ਦਾ ਮਿੱਤਰ ਹੋਣ ਦੇ ਕਾਰਨ ਉੱਠ ਕੇ ਉਹ ਨੂੰ ਨਾ ਦੇਵੇ ਪਰ ਉਹ ਦੇ ਢੀਠਪੁਣੇ ਦੇ ਕਾਰਨ ਉੱਠੇਗਾ ਅਤੇ ਜਿੰਨੀਆਂ ਦੀ ਲੋੜ ਹੋਵੇਗੀ ਉਹ ਨੂੰ ਦੇਵੇਗਾ
Punjabi ERV
ਮੈਂ ਤੁਹਾਨੂੰ ਦੱਸਦਾ ਹਾਂ ਕਿ ਭਾਵੇਂ ਉਹ ਤੁਹਾਨੂੰ ਉਠਕੇ ਰੋਟੀ ਦੇਣੀ ਪਸੰਦ ਨਹੀਂ ਕਰਦਾ ਕਿਉਂਕਿ ਉਹ ਤੇਰਾ ਮਿੱਤਰ ਹੈ। ਪਰ ਕਿਉਂਕਿ ਤੁਸੀਂ ਬਾਰ-ਬਾਰ ਪੁਛ ਰਹੇ ਹੋ, ਉਹ ਉਠੇਗਾ ਅਤੇ ਜੋ ਤੁਹਾਨੂੰ ਚਾਹੀਦਾ ਹੈ ਦੇ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਆਖਦਾ ਹਾਂ ਕਿ ਭਾਵੇਂ ਉਸ ਦਾ ਮਿੱਤਰ ਹੋਣ ਕਰਕੇ, ਉਹ ਉੱਠ ਕੇ ਉਸ ਨੂੰ ਕੁਝ ਨਾ ਦੇਵੇ ਪਰ ਉਸ ਦੀ ਜਿੱਦ ਦੇ ਕਾਰਨ ਉਹ ਉੱਠੇਗਾ ਅਤੇ ਉਸ ਦੀ ਲੋੜ ਦੇ ਅਨੁਸਾਰ ਉਸ ਨੂੰ ਰੋਟੀਆਂ ਦੇਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں آکھنا آں بھانویں اوہدا دوست ہون دے سبّب کر کے اوہ اُٹھ کے نا دیوے۔ پر اوہدے بے شرم ہون مارِیاں اوہ اُٹھے گا۔ تے جِنّیاں لوڑ نیں اوہنوں دیوے گا۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਕਹਿੰਦਾ ਹਾਂ, ਉਹ ਉੱਠ ਕੇ ਇਸ ਲਈ ਨਹੀਂ ਦੇਵੇਗਾ ਕਿਉਂਕਿ ਉਹ ਉਸ ਦਾ ਮਿੱਤਰ ਹੈ, ਸਗੋਂ ਉਸ ਦੀ ਜ਼ਿੱਦ ਕਰਕੇ ਜਿੰਨੀ ਉਸ ਦੀ ਜ਼ਰੂਰਤ ਹੈ ਉੱਠ ਕੇ ਉਸ ਨੂੰ ਦੇਵੇਗਾ।