Luke 12:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸੇ ਵਿੱਚਕਾਰ ਕਈ ਹਜ਼ਾਰ ਲੋਕ ਇਕੱਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਕ ਦਿਨ ਯਿਸੂ ਦੇ ਕੋਲ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ । ਭੀੜ ਇੰਨੀ ਸੀ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪਏ ਸਨ । ਯਿਸੂ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗੇ, “ ਫ਼ਰੀਸੀਆਂ ਦੇ ਖ਼ਮੀਰ ਭਾਵ ਉਹਨਾਂ ਦੀਆਂ ਪਖੰਡੀ ਚਾਲਾਂ ਤੋਂ ਸਾਵਧਾਨ ਰਹਿਣਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਦੌਰਾਨ ਜਦੋਂ ਹਜ਼ਾਰਾਂ ਦੀ ਭੀੜ ਇਕੱਠੀ ਹੋ ਗਈ ਅਤੇ ਲੋਕ ਇੱਕ-ਦੂਜੇ ਉੱਤੇ ਡਿੱਗ ਰਹੇ ਸਨ, ਯਿਸ਼ੂ ਨੇ ਸਭ ਤੋਂ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ, “ਤੁਸੀਂ ਫ਼ਰੀਸੀਆਂ ਦੇ ਖਮੀਰ ਤੋਂ ਬਚ ਕੇ ਰਹੋ ਹੋ ਕਿ ਪਖੰਡ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਐੱਨੇ ਨੂੰ ਜਾਂ ਹਜਾਰਾਂ ਲੋਕ ਇੱਕਠੇ ਹੋਏ ਐਥੋਂ ਤੋੜੀ ਜੋ ਇੱਕ ਦੂਜੇ ਡਿੱਗਿਆ ਪੈਂਦਾ ਸੀ ਤਾਂ ਉਹ ਪਹਿਲਾਂ ਆਪਣੇ ਚੇਲਿਆਂ ਨੂੰ ਕਹਿਣ ਲੱਗਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ
Punjabi ERV
ਇਸੇ ਵਿਚਕਾਰ ਕਈ ਹਜ਼ਾਰ ਲੋਕ ਇਕਠ੍ਠੇ ਹੋ ਗਏ ਅਤੇ ਇੱਕ ਦੂਜੇ ਉੱਤੇ ਡਿੱਗਣ ਲੱਗੇ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਫ਼ਰੀਸੀਆਂ ਦੇ ਖਮੀਰ ਤੋਂ ਹੁਸ਼ਿਆਰ ਰਹਿਣਾ ਜੋ ਉਨ੍ਹਾਂ ਦਾ ਕਪਟ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اینے وِچ جد ہزاراں بندیاں دی بِھیڑ جمع ہوگئی۔ ایتھوں تِیکر پئی اِک دُوجے اُتّے ڈِگّدے پئے سن۔ تَد اوس ساریاں توں پہلاں اپنے شاگِرداں نُوں ایہہ آکھنا شُروع کِیتا پئی فرِیسیاں دے خمیر توں جیہڑا مکر اے ہُشیار رہو۔
Punjabi Standard Bible (Punjabi Standard Bible) 2023
ਐਨੇ ਨੂੰ ਜਦੋਂ ਉੱਥੇ ਹਜ਼ਾਰਾਂ ਲੋਕ ਇਕੱਠੇ ਹੋ ਗਏ, ਇੱਥੋਂ ਤੱਕ ਕਿ ਇੱਕ ਦੂਜੇ ਉੱਤੇ ਡਿੱਗਦੇ ਜਾਂਦੇ ਸਨ ਤਾਂ ਪਹਿਲਾਂ ਉਹ ਆਪਣੇ ਚੇਲਿਆਂ ਨੂੰ ਕਹਿਣ ਲੱਗਾ, “ਤੁਸੀਂ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਿ ਪਖੰਡ ਹੈ, ਖ਼ਬਰਦਾਰ ਰਹੋ।