Luke 12:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸੱਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹੇ ਤਾਂ ਉਸ ਨੂੰ ਮਾਫ਼ੀ ਮਿਲ ਸਕਦੀ ਹੈ । ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਬੋਲਦਾ ਹੈ, ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜੋ ਵੀ ਮਨੁੱਖ ਦੇ ਪੁੱਤਰ ਦੇ ਖ਼ਿਲਾਫ਼ ਕੁਝ ਬੋਲਦਾ ਹੈ ਉਸ ਨੂੰ ਮਾਫ਼ ਕਰ ਦਿੱਤਾ ਜਾਵੇਗਾ, ਪਰ ਜੇ ਕੋਈ ਪਵਿੱਤਰ ਆਤਮਾ ਦੀ ਨਿੰਦਿਆ ਕਰਦਾ ਹੈ ਤਾਂ ਉਸਨੂੰ ਮਾਫ਼ ਨਹੀਂ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੋ ਕੋਈ ਮਨੁੱਖ ਦੇ ਪੁੱਤ੍ਰ ਦੇ ਵਿਰੁੱਧ ਗੱਲ ਕਰੇ ਉਹ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤ੍ਰ ਆਤਮਾ ਦੇ ਵਿਰੁੱਧ ਕੁਫ਼ਰ ਬਕੇ ਉਹ ਨੂੰ ਮਾਫ਼ ਨਾ ਕੀਤਾ ਜਾਵੇਗਾ
Punjabi ERV
“ਜੇਕਰ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੁਝ ਕਹਿੰਦਾ ਹੈ ਤਾਂ ਮਾਫ਼ ਕੀਤਾ ਜਾ ਸਕਦਾ ਹੈ ਪਰ ਜੇ ਕੋਈ ਪਵਿੱਤਰ ਆਤਮਾ ਦੇ ਖਿਲਾਫ਼ ਮੰਦੀਆਂ ਗੱਲਾਂ ਕਹਿੰਦਾ ਹੈ ਤਾਂ ਉਸਨੂੰ ਮਾਫ਼ ਨਹੀਂ ਕੀਤਾ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہر اِک جیہڑا اِبنِ آدم دے برخلاف گلّ آکھے گا اوہنوں مُعاف کِیتا جائے گا۔ پر جیہڑا پاک رُوح دے حق وِچ کُفر بولے اوہنوں مُعاف نا کِیتا جائے گا۔
Punjabi Standard Bible (Punjabi Standard Bible) 2023
“ਜੋ ਕੋਈ ਮਨੁੱਖ ਦੇ ਪੁੱਤਰ ਦੇ ਵਿਰੁੱਧ ਕੋਈ ਗੱਲ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ; ਪਰ ਜੋ ਪਵਿੱਤਰ ਆਤਮਾ ਦੀ ਨਿੰਦਾ ਕਰੇ ਉਸ ਨੂੰ ਮਾਫ਼ ਨਹੀਂ ਕੀਤਾ ਜਾਵੇਗਾ।