Luke 12:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਭੀੜ ਨੂੰ ਕਿਹਾ, “ਸੁਚੇਤ ਰਹੋ! ਆਪਣੇ ਆਪ ਨੂੰ ਸਭ ਤਰ੍ਹਾਂ ਦੇ ਲੋਭ ਤੋਂ ਬਚਾਅ ਕੇ ਰੱਖੋ ਕਿਉਂਕਿ ਮਨੁੱਖ ਦਾ ਅਸਲੀ ਜੀਵਨ ਉਸ ਦੇ ਸੰਸਾਰਕ ਧਨ ਵਿੱਚ ਨਹੀਂ ਹੈ, ਭਾਵੇਂ ਉਸ ਦੇ ਕੋਲ ਕਿੰਨਾ ਵੀ ਧਨ ਕਿਉਂ ਨਾ ਹੋਵੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਵੇਖੋ! ਆਪਣੇ ਆਪ ਨੂੰ ਹਰ ਤਰ੍ਹਾਂ ਦੇ ਲਾਲਚ ਤੋਂ ਦੂਰ ਰੱਖੋ। ਆਪਣੀ ਦੌਲਤ ਦੀ ਬਹੁਤਾਤ ਕਰਕੇ ਮਨੁੱਖ ਦੀ ਜ਼ਿੰਦਗੀ ਚੰਗੀ ਨਹੀਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਆਖਿਆ, ਖਬਰਦਾਰ ਅਤੇ ਸਾਰੇ ਲੋਭ ਤੋਂ ਬਚੇ ਰਹੋ ਕਿਉਂ ਜੋ ਕਿਸੇ ਦਾ ਜੀਉਣ ਉਹ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ
Punjabi ERV
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸਕਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا خبردار رہو تے ہر قِسم دے لالچ توں بچے رہو۔ کیوں جو کِسے دی زِندگی اوہدے مال دے وادھے نال نئیں اے۔
Punjabi Standard Bible (Punjabi Standard Bible) 2023
ਫਿਰ ਉਸ ਨੇ ਲੋਕਾਂ ਨੂੰ ਕਿਹਾ, “ਸਾਵਧਾਨ, ਹਰ ਤਰ੍ਹਾਂ ਦੇ ਲੋਭ ਤੋਂ ਬਚੇ ਰਹੋ, ਕਿਉਂਕਿ ਕਿਸੇ ਦਾ ਜੀਵਨ ਉਸ ਦੀ ਧਨ-ਸੰਪਤੀ ਦੀ ਬਹੁਤਾਇਤ ਨਾਲ ਨਹੀਂ ਹੁੰਦਾ।”