Luke 12:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਮੈਂ ਆਪਣੀ ਜਾਨ ਨੂੰ ਕਹਾਂਗਾ, ਹੇ ਮੇਰੀ ਜਾਨ, ਤੇਰੇ ਕੋਲ ਬਹੁਤ ਸਾਲਾਂ ਲਈ ਅਨਾਜ ਅਤੇ ਮਾਲ ਹੈ । ਤੂੰ ਅਰਾਮ ਕਰ, ਖਾ ਪੀ ਅਤੇ ਐਸ਼ ਕਰ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਆਪਣੇ ਆਪ ਨੂੰ ਕਹਾਂਗਾ, “ਤੇਰੇ ਕੋਲ ਬਹੁਤ ਸਾਲਾਂ ਤੋਂ ਬਹੁਤ ਸਾਰਾ ਅਨਾਜ ਰੱਖਿਆ ਹੋਇਆ ਹੈ। ਹੁਣ ਆਰਾਮ ਕਰੋ; ਖਾਓ, ਪੀਓ ਅਤੇ ਆਨੰਦ ਮਨਾਓ।” ’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਬਹੁਤ ਵਰਿਹਾਂ ਦੇ ਲਈ ਤੇਰੇ ਕੋਲ ਧਨ ਬਾਹਲਾ ਰੱਖਿਆ ਪਿਆ ਹੈ ਸੁਖੀ ਰਹੋ, ਖਾਹ ਪੀ ਅਤੇ ਮੌਜ ਮਾਨ
Punjabi ERV
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵਧੀਆਂ ਚੀਜ਼ਾਂ ਹਨ ਜਿਹਡ਼ੀਆਂ ਬਹੁਤ ਸਾਲਾਂ ਲਈ ਕਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اپنی جان نُوں آکھاں گا۔ اَے جان تیرے کول بُہت سارا مال کئیاں ورھیاں لئی پیا ہویا اے مَوج کر کھا پی خُوش رہو۔
Punjabi Standard Bible (Punjabi Standard Bible) 2023
ਮੈਂ ਆਪਣੀ ਜਾਨ ਨੂੰ ਕਹਾਂਗਾ, ਹੇ ਜਾਨ, ਤੇਰੇ ਕੋਲ ਬਹੁਤ ਸਾਲਾਂ ਲਈ ਬਹੁਤ ਮਾਲ ਹੈ; ਅਰਾਮ ਕਰ, ਖਾ-ਪੀ ਅਤੇ ਅਨੰਦ ਮਨਾ’।