Luke 12:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦੱਸਿਆ ਨਹੀਂ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹੋ ਜਿਹਾ ਕੁਝ ਨਹੀਂ ਹੈ ਜੋ ਬੰਦ ਹੈ ਅਤੇ ਖੋਲ੍ਹਿਆ ਨਾ ਜਾਵੇਗਾ; ਜੋ ਗੁਪਤ ਹੈ ਅਤੇ ਪ੍ਰਗਟ ਨਾ ਕੀਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਵੀ ਢੱਕਿਆ ਹੋਇਆ ਨਹੀਂ ਹੈ ਜਿਸ ਨੂੰ ਖੋਲ੍ਹਿਆ ਨਾ ਜਾਵੇਗਾ ਜਾਂ ਅਜਿਹਾ ਕੋਈ ਭੇਤ ਨਹੀਂ ਜੋ ਉਜਾਗਰ ਨਾ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੋਈ ਚੀਜ਼ ਛਿਪੀ ਨਹੀਂ ਹੈ ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਮਲੂਮ ਨਾ ਹੋਵੇਗੀ
Punjabi ERV
ਅਜਿਹੀ ਕੋਈ ਚੀਜ਼ ਛੁਪੀ ਹੋਈ ਨਹੀਂ ਹੈ ਜੋ ਜਾਹਿਰ ਨਹੀਂ ਕੀਤੀ ਜਾਵੇਗੀ। ਅਜਿਹਾ ਕੁਝ ਵੀ ਗੁਪਤ ਨਹੀਂ ਹੈ ਜੋ ਦਸਿਆ ਨਹੀਂ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو کوئی شے ڈھکی ہوئی نئیں اے جیہڑی کھولی نا جائے گی تے نا کوئی شے لُکی ہوئی اے۔ جیہڑی جانی نا جائے گی۔
Punjabi Standard Bible (Punjabi Standard Bible) 2023
ਕਿਉਂਕਿ ਕੁਝ ਵੀ ਢਕਿਆ ਹੋਇਆ ਨਹੀਂ ਹੈ ਜੋ ਪਰਗਟ ਨਾ ਕੀਤਾ ਜਾਵੇਗਾ ਅਤੇ ਨਾ ਹੀ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।