Luke 12:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂਣ ਲਈ ਜੋ ਖਾਣ ਦੀ ਲੋੜ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸਰੀਰ ਢੱਕਣ ਲਈ ਕੱਪੜਿਆਂ ਦੀ ਫ਼ਿਕਰ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਜੀਵਨ ਅਤੇ ਸਰੀਰ ਦੇ ਲਈ ਚਿੰਤਾ ਨਾ ਕਰਨਾ ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪਾਵਾਂਗੇ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੀ ਜ਼ਿੰਦਗੀ ਅਤੇ ਸਰੀਰ ਦੀ ਚਿੰਤਾ ਨਾ ਕਰੋ, ਕਿ ਤੁਸੀਂ ਕੀ ਖਾਵੋਂਗੇ ਜਾਂ ਕੀ ਪਹਿਨੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਕਾਰਨ ਤੁਹਾਨੂੰ ਆਖਦਾ ਹਾਂ ਜੋ ਪ੍ਰਾਣਾ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਦੇ ਲਈ ਭਈ ਕੀ ਪਹਿਨਾਂਗੇ
Punjabi ERV
ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਆਖਦਾ ਹਾਂ ਕਿ ਤੁਹਾਨੂੰ ਜਿਉਂ ਲਈ ਜੋ ਖਾਣ ਦੀ ਲੋਡ਼ ਹੈ ਤੁਸੀਂ ਉਸਦੀ ਚਿੰਤਾ ਨਾ ਕਰੋ ਅਤੇ ਨਾ ਹੀ ਸ਼ਰੀਰ ਢਕਣ ਲਈ ਕੱਪਡ਼ਿਆਂ ਦੀ ਫ਼ਿਕਰ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اپنے شاگِرداں نُوں آکھیا۔ مَیں ایس کر کے تُہانوں آکھنا آں پئی اپنی جان دا فِکر نا کرو۔ پئی اسی کِیہ کھاواں گے۔ تے نا اپنے بدن دا پئی کِیہ پاواں گے۔
Punjabi Standard Bible (Punjabi Standard Bible) 2023
ਫਿਰ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ, “ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ, ਆਪਣੀ ਜਾਨ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ ਅਤੇ ਨਾ ਹੀ ਆਪਣੇ ਸਰੀਰ ਦੀ ਕਿ ਅਸੀਂ ਕੀ ਪਹਿਨਾਂਗੇ।