Luke 12:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵੱਧ ਮੁੱਲਵਾਨ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਾਂਵਾਂ ਨੂੰ ਦੇਖੋ, ਉਹ ਨਾ ਬੀਜਦੇ ਨਾ ਹੀ ਫ਼ਸਲ ਕੱਟਦੇ ਹਨ, ਉਹਨਾਂ ਕੋਲ ਨਾ ਗੋਦਾਮ ਅਤੇ ਨਾ ਕੋਠੇ ਹਨ । ਪਰ ਫਿਰ ਵੀ ਪਰਮੇਸ਼ਰ ਉਹਨਾਂ ਨੂੰ ਖਾਣ ਲਈ ਦਿੰਦੇ ਹਨ । ਤੁਸੀਂ ਪੰਛੀਆਂ ਨਾਲੋਂ ਕਿਤੇ ਵੱਧ ਮੁੱਲਵਾਨ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਾਵਾਂ ਵੱਲ ਵੇਖੋ: ਉਹ ਨਾ ਬੀਜਦੇ ਹਨ ਅਤੇ ਨਾ ਵੱਢਦੇ ਹਨ, ਨਾ ਹੀ ਉਹਨਾਂ ਕੋਲ ਕੋਈ ਇਕੱਠਾ ਕਰਕੇ ਰੱਖਣ ਦੀ ਜਗ੍ਹਾ ਹੈ ਅਤੇ ਨਾ ਹੀ ਭੜੋਲੇ ਹਨ; ਪਰ ਫਿਰ ਵੀ ਪਰਮੇਸ਼ਵਰ ਉਹਨਾਂ ਦੀ ਦੇਖਭਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਜ਼ਿਆਦਾ ਉੱਤਮ ਨਹੀਂ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਕਾਵਾਂ ਦੀ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ। ਓਹਨਾਂ ਦੇ ਕੋਲ ਨਾ ਭੰਡਾਰ ਨਾ ਭੜੋਲਾ ਹੈ ਅਤੇ ਪਰਮੇਸ਼ੁਰ ਓਹਨਾਂ ਦੀ ਪਿਰਤਪਾਲ ਕਰਦਾ ਹੈ। ਤੁਸੀਂ ਪੰਛੀਆਂ ਨਾਲੋਂ ਕਿੰਨੇਂ ਹੀ ਉੱਤਮ ਹੋ!
Punjabi ERV
ਪੰਛੀਆਂ ਵੱਲ ਵੇਖੋ ਉਹ ਬੀਜਦੇ ਜਾਂ ਵਢਦੇ ਨਹੀਂ ਨਾ ਹੀ ਉਹ ਘਰਾਂ ਜਾਂ ਕੋਠਿਆਂ ਵਿੱਚ ਅਨਾਜ ਜਮ੍ਹਾਂ ਕਰਦੇ ਹਨ, ਪਰ ਫ਼ੇਰ ਵੀ ਪਰਮੇਸ਼ੁਰ ਉਨ੍ਹਾਂ ਨੂੰ ਭੋਜਨ ਦਿੰਦਾ ਹੈ। ਤੁਸੀਂ ਪੰਛੀਆਂ ਨਾਲੋਂ ਵੀ ਬਹੁਤ ਵਧ ਮੁੱਲਵਾਨ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کانواں ولّ دھیان کرو۔ نا اوہ بِیجدے نا وَڈّھدے نیں نا اوہناں کول کوٹھا نا کھلواڑہ اے۔ تے خُدا اوہناں نُوں پالدا اے۔ تُہاڈی قدر پنچھیاں نالوں کِنی بوہتی اے۔
Punjabi Standard Bible (Punjabi Standard Bible) 2023
ਕਾਵਾਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ, ਨਾ ਉਨ੍ਹਾਂ ਦੇ ਭੰਡਾਰ ਅਤੇ ਨਾ ਭੜੋਲੇ ਹੁੰਦੇ ਹਨ, ਫਿਰ ਵੀ ਪਰਮੇਸ਼ਰ ਉਨ੍ਹਾਂ ਨੂੰ ਖੁਆਉਂਦਾ ਹੈ; ਤੁਸੀਂ ਤਾਂ ਪੰਛੀਆਂ ਨਾਲੋਂ ਕਿੰਨੇ ਵਡਮੁੱਲੇ ਹੋ।