Luke 12:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਤਾਂ ਖੇਤ ਵਿੱਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹੜਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋੜੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵੱਧੇਰੇ ਨਹੀਂ ਸਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਪਰਮੇਸ਼ਰ ਇਸ ਘਾਹ ਨੂੰ ਜੋ ਅੱਜ ਮੈਦਾਨ ਵਿੱਚ ਹੈ ਅਤੇ ਕੱਲ੍ਹ ਭੱਠੀ ਵਿੱਚ ਝੋਕਿਆ ਜਾਵੇਗਾ, ਇਸ ਤਰ੍ਹਾਂ ਸਜਾਉਂਦੇ ਹਨ ਤਾਂ ਉਹ ਤੁਹਾਨੂੰ ਪਾਉਣ ਲਈ ਕਿਉਂ ਨਾ ਦੇਣਗੇ? ਤੁਹਾਡਾ ਵਿਸ਼ਵਾਸ ਕਿੰਨਾ ਘੱਟ ਹੈ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਪਰਮੇਸ਼ਵਰ ਘਾਹ ਨੂੰ ਜਿਹੜਾ ਅੱਜ ਹੈ ਅਤੇ ਕੱਲ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ, ਅਜਿਹਾ ਸਿੰਗਾਰਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ ਕੀ ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ!
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਦ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਏਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ, ਉਹ ਕਿੰਨਾਂ ਵਧੀਕ ਤੁਹਾਨੂੰ ਪਹਿਨਾਵੇਗਾ!
Punjabi ERV
“ਪ੍ਰਭੂ ਤਾਂ ਖੇਤ ਵਿਚਲੇ ਘਾਹ ਨੂੰ ਵੀ ਇਉਂ ਪਹਿਰਾਵਾ ਦਿੰਦਾ ਹੈ, ਉਹ ਘਾਹ ਜਿਹਡ਼ਾ ਅੱਜ ਜਿਉਂਦਾ ਹੈ ਅਤੇ ਕੱਲ ਭਠੀ ਵਿੱਚ ਮੱਚ ਜਾਣਾ ਹੈ। ਤਾਂ ਹੇ ਥੋਡ਼ੀ ਪਰਤੀਤ ਵਾਲੇ ਲੋਕੋ, ਕੀ ਉਹ ਤੁਹਾਨੂੰ ਉਨ੍ਹਾਂ ਨਾਲੋਂ ਵਧੇਰੇ ਨਹੀਂ ਸਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا جد اوس گھاہ نُوں جیہڑا اَج اے تے بھلکے بھٹّھی وِچ واڑِیاں جاندا اے۔ ایس طرح دی پاندا اے۔ تے اَے گھٹ اِیمان والیو۔ اوہ تُہانوں کِنّاں وَدّھ نا پائے گا۔
Punjabi Standard Bible (Punjabi Standard Bible) 2023
ਇਸ ਲਈ ਜੇ ਪਰਮੇਸ਼ਰ ਮੈਦਾਨ ਦੇ ਘਾਹ ਨੂੰ ਜੋ ਅੱਜ ਹੈ ਅਤੇ ਕੱਲ੍ਹ ਭੱਠੀ ਵਿੱਚ ਝੋਕਿਆ ਜਾਵੇਗਾ, ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਤੁਹਾਨੂੰ ਇਸ ਤੋਂ ਵਧਕੇ ਕਿਉਂ ਨਾ ਪਹਿਨਾਵੇਗਾ!