Luke 12:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਤੁਸੀਂ ਹਨੇਰੇ ਵਿੱਚ ਕਿਹਾ ਹੈ, ਉਹ ਚਾਨਣ ਵਿੱਚ ਸੁਣਾਇਆ ਜਾਵੇਗਾ । ਜੋ ਤੁਸੀਂ ਕਮਰੇ ਦੇ ਅੰਦਰ ਕਿਸੇ ਦੇ ਕੰਨ ਵਿੱਚ ਕਿਹਾ ਹੈ, ਉਹ ਮਕਾਨ ਦੀ ਛੱਤ ਉੱਤੇ ਉੱਚੀ ਉੱਚੀ ਕਿਹਾ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸ਼ਬਦ ਜੋ ਤੁਸੀਂ ਹਨ੍ਹੇਰੇ ਵਿੱਚ ਕਹਿੰਦੇ ਹੋ, ਚਾਨਣ ਵਿੱਚ ਸੁਣੇ ਜਾਣਗੇ, ਜੋ ਕੁਝ ਤੁਸੀਂ ਅੰਦਰਲੇ ਕਮਰੇ ਵਿੱਚ ਵੜ ਕੇ ਕੰਨਾਂ ਵਿੱਚ ਕਿਹਾ ਹੈ, ਉਸ ਦਾ ਪ੍ਰਚਾਰ ਕੋਠੇ ਉੱਤੇ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਕੁਝ ਤੁਸਾਂ ਅੰਨ੍ਹੇਰੇ ਵਿੱਚ ਕਿਹਾ ਹੈ ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸਾਂ ਕੋਠੜਿਆਂ ਵਿੱਚ ਕੰਨੀਂ ਆਖਿਆ ਹੈ ਸੋ ਕੋਠਿਆ ਉੱਤੇ ਉਹ ਦੀ ਮਨਾਦੀ ਕੀਤੀ ਜਾਵੇਗੀ
Punjabi ERV
ਜੋ ਕੁਝ ਤੁਸੀਂ ਹਨੇਰੇ ਵਿੱਚ ਆਖਿਆ ਉਹ ਚਾਨਣ ਵਿੱਚ ਸੁਣਿਆ ਜਾਵੇਗ਼ਾ। ਅਤੇ ਜੋ ਕੁਝ ਗੱਲਾਂ ਤੁਸੀਂ ਬੰਦ ਕਮਰਿਆਂ ਵਿੱਚ ਖੁਸਰ-ਫੁਸਰ ਕਰਦੇ ਹੋ, ਘਰ ਦੇ ਕੋਠਿਆਂ ਉੱਪਰੋਂ ਪੁਕਾਰ ਕੇ ਸੁਣਾਈਆਂ ਜਾਣਗੀਆਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جیہڑیاں گلّاں تُساں ہنیرے وِچ آکھیاں نیں سو اوہ چاننے سُنائیاں جان گِیاں تے جو کُجھ تُساں کوٹھڑِیاں وِچ کنّوں کنّ بولیا اے۔ سو کوٹھیاں اُتّے اوہدا ڈھنڈورا کِیتا جائے گا۔
Punjabi Standard Bible (Punjabi Standard Bible) 2023
ਇਸ ਲਈ ਜੋ ਕੁਝ ਤੁਸੀਂ ਹਨੇਰੇ ਵਿੱਚ ਕਿਹਾ ਉਹ ਚਾਨਣ ਵਿੱਚ ਸੁਣਿਆ ਜਾਵੇਗਾ ਅਤੇ ਜੋ ਤੁਸੀਂ ਕੰਨ ਵਿੱਚ ਕਿਹਾ ਉਹ ਛੱਤਾਂ ਤੋਂ ਪ੍ਰਚਾਰ ਕੀਤਾ ਜਾਵੇਗਾ।