Luke 12:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਭਾਲਦੀਆਂ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋੜ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸੰਸਾਰ ਦੇ ਦੂਜੇ ਲੋਕ ਇਹਨਾਂ ਚੀਜ਼ਾਂ ਦੀ ਭਾਲ ਵਿੱਚ ਰਹਿੰਦੇ ਹਨ । ਪਰ ਤੁਹਾਡੇ ਸਵਰਗੀ ਪਿਤਾ ਜਾਣਦੇ ਹਨ ਕਿ ਤੁਹਾਨੂੰ ਇਹਨਾਂ ਚੀਜ਼ਾਂ ਦੀ ਲੋੜ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਸੰਸਾਰਿਕ ਗ਼ੈਰ-ਯਹੂਦੀ ਇਨ੍ਹਾਂ ਸਭ ਚੀਜ਼ਾਂ ਦੇ ਪਿੱਛੇ ਭੱਜਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਚੀਜ਼ਾ ਦੀ ਲੋੜ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਭਈ ਤੁਹਾਨੂੰ ਇਨ੍ਹਾਂ ਵਸਤਾਂ ਦੀ ਲੋੜ ਹੈ
Punjabi ERV
ਕਿਉਂਕਿ ਇਸ ਦੁਨੀਆਂ ਦੀਆਂ ਸਾਰੀਂ ਕੌਮਾਂ ਇਨ੍ਹਾਂ ਚੀਜ਼ਾਂ ਤੋਂ ਬਾਦ ਹਨ ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਕਿਨ੍ਹਾਂ ਚੀਜ਼ਾਂ ਦੀ ਲੋਡ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایہناں سارِیاں شیواں دی بھال دُنیا دِیاں قوماں کر دیاں نیں۔ پر تُہاڈا باپ جان دا اے۔ پئی تُہانوں ایہناں دی لوڑ اے۔
Punjabi Standard Bible (Punjabi Standard Bible) 2023
ਕਿਉਂਕਿ ਸੰਸਾਰ ਦੀਆਂ ਸਭ ਕੌਮਾਂ ਤਾਂ ਇਨ੍ਹਾਂ ਵਸਤਾਂ ਦੀ ਭਾਲ ਵਿੱਚ ਰਹਿੰਦੀਆਂ ਹਨ, ਪਰ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਦੀ ਜ਼ਰੂਰਤ ਹੈ।