Luke 12:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸ ਨੂੰ ਚੋਰ ਚੁਰਾ ਸੱਕਦਾ ਹੈ ਅਤੇ ਨਾ ਹੀ ਇਸ ਨੂੰ ਕੀੜੇ ਨਸ਼ਟ ਕਰ ਸੱਕਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣਾ ਸਭ ਕੁਝ ਵੇਚ ਦਿਓ ਅਤੇ ਗਰੀਬਾਂ ਨੂੰ ਦਾਨ ਦੇ ਦਿਓ । ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜਿਹੜੇ ਪੁਰਾਣੇ ਨਹੀਂ ਹੁੰਦੇ । ਆਪਣਾ ਧਨ ਸਵਰਗ ਵਿੱਚ ਇਕੱਠਾ ਕਰੋ; ਜਿੱਥੇ ਉਹ ਘੱਟਦਾ ਨਹੀਂ ਕਿਉਂਕਿ ਉੱਥੇ ਨਾ ਹੀ ਚੋਰ ਨੇੜੇ ਆਉਂਦਾ ਹੈ ਅਤੇ ਨਾ ਉਸ ਨੂੰ ਕੀੜਾ ਲੱਗਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੀ ਜਾਇਦਾਦ ਵੇਚ ਕੇ ਉਹ ਪੈਸੇ ਗ਼ਰੀਬਾਂ ਨੂੰ ਵੰਡ ਦਿਓ। ਆਪਣੇ ਲਈ ਅਜਿਹਾ ਧਨ ਇਕੱਠਾ ਕਰੋ ਜਿਸ ਦਾ ਨਾਸ਼ ਨਹੀਂ ਕੀਤਾ ਜਾ ਸਕਦਾ, ਸਵਰਗ ਵਿੱਚ ਇੱਕ ਖਜ਼ਾਨਾ ਹੈ ਜੋ ਕਦੇ ਨਾਸ ਨਹੀਂ ਹੋਵੇਗਾ, ਜਿੱਥੇ ਕੋਈ ਚੋਰ ਨੇੜੇ ਨਹੀਂ ਆਵੇਗਾ ਅਤੇ ਨਾ ਹੀ ਕੋਈ ਕੀੜਾ ਉਸ ਨੂੰ ਵਿਗਾੜੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਆਪਣਾ ਮਾਲ ਵੇਚ ਕੇ ਦਾਨ ਕਰੋ। ਆਪਣੇ ਲਈ ਬਟੂਏ ਜੋ ਪੁਰਾਣੇ ਨਹੀਂ ਹੁੰਦੇ ਅਤੇ ਧਨ ਜੋ ਘੱਟਦਾ ਨਹੀਂ ਸੁਰਗ ਵਿੱਚ ਤਿਆਰ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ
Punjabi ERV
ਇਸ ਲਈ ਆਪਣੀ ਸਾਰੀ ਸੰਪੰਤੀ ਵੇਚ ਦੇ ਅਤੇ ਧਨ ਗਰੀਬਾਂ ਵਿੱਚ ਵੰਡ ਦੇ। ਇਸ ਸੰਸਾਰ ਦੀ ਅਮੀਰੀ ਬਹੁਤੇ ਲੰਬੇ ਸਮੇਂ ਤੱਕ ਨਹੀਂ ਰਹਿੰਦੀ। ਇਸ ਲਈ ਆਪਣੇ ਖਜਾਨੇ ਸੁਰਗ ਵਿੱਚ ਰੱਖੋ। ਇਹ ਹਮੇਸ਼ਾ ਲਈ ਰਹਿੰਦਾ ਹੈ ਕਿਉਂਕਿ ਸੁਰਗ ਵਿੱਚ ਨਾ ਤਾਂ ਇਸਨੂੰ ਚੋਰ ਚੁਰਾ ਸਕਦਾ ਹੈ ਅਤੇ ਨਾ ਹੀ ਇਸਨੂੰ ਕੀਡ਼ੇ ਨਸ਼ਟ ਕਰ ਸਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اپنا مال ویچ کے خَیرات کرو تے اپنے لئی اوہ بٹوے بناؤ جیہڑے پرانے نئیں ہوندے۔ تے اوہ خزانہ جیہڑا تُھڑدا نئیں مطلب اسماناں دے وِچ جِتّھے چور نیڑے نئیں آؤندا تے نا کِیڑا خراب کر دا اے۔
Punjabi Standard Bible (Punjabi Standard Bible) 2023
ਆਪਣੀ ਸੰਪਤੀ ਵੇਚ ਕੇ ਦਾਨ ਕਰ ਦਿਓ ਅਤੇ ਆਪਣੇ ਲਈ ਅਜਿਹੇ ਬਟੂਏ ਬਣਾਓ ਜਿਹੜੇ ਪੁਰਾਣੇ ਨਹੀਂ ਹੁੰਦੇ, ਅਰਥਾਤ ਸਵਰਗ ਵਿੱਚ ਅਜਿਹਾ ਧਨ ਇਕੱਠਾ ਕਰੋ ਜਿੱਥੇ ਨਾ ਚੋਰ ਨੇੜੇ ਆਉਂਦਾ ਅਤੇ ਨਾ ਹੀ ਕੀੜਾ ਨਾਸ ਕਰਦਾ ਹੈ।