Luke 12:36 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਅਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖੜਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੌਕਰਾਂ ਦੀ ਤਰ੍ਹਾਂ ਤਿਆਰ ਰਹੋ ਜਿਹੜੇ ਆਪਣੇ ਮਾਲਕ ਦੇ ਵਿਆਹ ਭੋਜ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹਨ ਕਿ ਉਹ ਕਦੋਂ ਆਵੇ ਅਤੇ ਘਰ ਦਾ ਕੁੰਡਾ ਖੜਕਾਵੇ ਅਤੇ ਉਹ ਇਕਦਮ ਉਸ ਦੇ ਅੰਦਰ ਆਉਣ ਲਈ ਦਰਵਾਜ਼ਾ ਖੋਲ੍ਹਣ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਨੌਕਰਾਂ ਵਾਂਗ ਜੋ ਆਪਣੇ ਮਾਲਕ ਦੀ ਉਡੀਕ ਕਰ ਰਹੇ ਹਨ ਜਦੋਂ ਉਹ ਵਿਆਹ ਤੋਂ ਵਾਪਸ ਪਰਤਦਾ ਹੈ ਤਾਂ ਜੋ ਜਦੋਂ ਉਹ ਆਵੇ ਅਤੇ ਦਰਵਾਜ਼ਾ ਖੜਕਾਵੇ ਤਾਂ ਉਹ ਤੁਰੰਤ ਉਸ ਲਈ ਦਰਵਾਜ਼ਾ ਖੋਲ੍ਹ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹੜੇ ਆਪਣੇ ਮਾਲਕ ਨੂੰ ਉਡੀਕਦੇ ਹਨ ਭਈ ਉਹ ਵਿਆਹ ਤੋਂ ਕਦ ਮੁੜ ਆਵੇਗਾ ਤਾਂ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਓਹ ਝੱਟ ਉਸ ਦੇ ਲਈ ਖੋਲ੍ਹਣ
Punjabi ERV
ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਹੋਵੋ ਜਿਹਡ਼ੇ ਆਪਣੇ ਮਾਲਕ ਦੀ ਕਿਸੇ ਵਿਆਹ ਦੀ ਦਾਵਤ ਤੋਂ ਵਾਪਸ ਆਉਣ ਦੀ ਉਡੀਕ ਵਿੱਚ ਹੁੰਦੇ ਹਨ। ਜਦੋਂ ਮਾਲਕ ਆਉਂਦਾ ਹੈ ਤਾਂ ਬੂਹਾ ਖਡ਼ਕਾਉਂਦਾ ਹੈ ਅਤੇ ਨੌਕਰ ਝੱਟ ਆਪਣੇ ਮਾਲਕ ਨੂੰ ਬੂਹਾ ਖੋਲ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی آپ اوہناں بندیاں وانگر ہو جیہڑے اپنے مالک دا راہ اُڈِیکدے نیں۔ پئی اوہ کدوں ویاہ توں مُڑ آوے گا۔ تاں جو اوہ آوے تے کھڑکاوے اونویں ای اوہدے لئی بُوہا کھول دین۔
Punjabi Standard Bible (Punjabi Standard Bible) 2023
ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦੋਂ ਮੁੜੇਗਾ ਤਾਂਕਿ ਜਦੋਂ ਉਹ ਆ ਕੇ ਬੂਹਾ ਖੜਕਾਵੇ ਤਾਂ ਤੁਰੰਤ ਉਸ ਦੇ ਲਈ ਖੋਲ੍ਹ ਦੇਣ।